ਵਿਧਾਨ ਸਭਾ ਚੋਣਾਂ ਨੇੜੇ ਹੋਣ ਦੇ ਮੱਦੇਨਜ਼ਰ ਹਰੇਕ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਬੀਤੇ ਦਿਨੀਂ ਕਾਂਗਰਸ ਕਮੇਟੀ ਵੱਲੋਂ 86 ਉਮੀਦਵਾਰਾਂ ਦੀ ਸੂਚੀ ਐਲਾਨੀ ਗਈ ਸੀ ਤੇ ਅੱਜ ਇਸੇ ਦਰਮਿਆਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅਵਤਾਰ ਹੈਨਰੀ, ਸਾਬਕਾ ਕੈਬਨਿਟ ਮੰਤਰੀ, ਪੰਜਾਬ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੱਤਰ ਜਾਰੀ ਕਰਕੇ ਅਵਤਾਰ ਹੈਨਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ ਤੇ ਕਿਹਾ ਕਿ ਤੁਹਾਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ।
ਸਿੱਧੂ ਨੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਤੁਸੀਂ ਪਾਰਟੀ ਦੀਆਂ ਉਮੀਦਾਂ ‘ਤੇ ਖਰਾ ਉਤਰੋਗੇ ਅਤੇ ਤੁਹਾਡੀ ਨਿਯੁਕਤੀ ਮਾਨਯੋਗ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ, ਸ਼੍ਰੀ ਰਾਹੁਲ ਗਾਂਧੀ ਅਤੇ ਸ਼੍ਰੀਮਤੀ ਪ੍ਰਿਅੰਕਾ ਗਾਂਧੀ ਦੀ ਅਗਵਾਈ ਵਿਚ ਸੰਗਠਨ ਨੂੰ ਮਜ਼ਬੂਤ ਕਰੇਗੀ।