Site icon SMZ NEWS

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਏ ਕੋਰੋਨਾ ਦੀ ਲਪੇਟ ‘ਚ, DMC ਲੁਧਿਆਣਾ ‘ਚ ਹੋਏ ਦਾਖ਼ਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਉਨ੍ਹਾਂ ਨੂੰ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਕਾਫੀ ਸਰਗਰਮ ਹਨ ਤੇ ਉਹ ਲਗਾਤਾਰ ਆਪਣੇ ਗ੍ਰਹਿ ਮੈਦਾਨ ਲੰਬੀ ਵਿੱਚ ਘਰ-ਘਰ ਚੋਣ ਪ੍ਰਚਾਰ ਕਰ ਰਹੇ ਸਨ।

parkash singh badal corona

ਹੀਰੋ ਡੀਐਮਸੀ ਹਾਰਟ ਇੰਸਟੀਚਿਊਟ ਦੇ ਸੀਨੀਅਰ ਕਾਰਡੀਓਲੋਜਿਸਟ ਡਾਕਟਰ ਬਿਸ਼ਵ ਮੋਹਨ ਨੇ ਉਨ੍ਹਾਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਆਮ ਟੈਸਟ ਕਰਵਾ ਰਹੇ ਹਾਂ ਅਤੇ ਇਨ੍ਹਾਂ ਟੈਸਟਾਂ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਹੀ ਉਨ੍ਹਾਂ ਦੀ ਸਹੀ ਸਥਿਤੀ ਦਾ ਪਤਾ ਲੱਗ ਸਕੇਗਾ।ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਬਾਦਲ ਸਾਹਿਬ ਨੂੰ ਪਿਛਲੇ ਕੁਝ ਦਿਨਾਂ ਤੋਂ ਖੰਘ, ਜ਼ੁਕਾਮ ਅਤੇ ਬੁਖਾਰ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਹਸਪਤਾਲ ਲਿਜਾਇਆ ਗਿਆ।, ਇਥੇ ਆਰਟੀਪੀਸੀਆਰ ਟੈਸਟ ਦੌਰਾਨ ਉਨ੍ਹਾਂ ਦੀ ਕੋਵਿਡ ਦੀ ਰਿਪੋਰਟ ਪੌਜ਼ੀਟਿਵ ਪਾਈ ਗਈ। ਜਿਵੇਂ ਹੀ ਪ੍ਰਕਾਸ਼ ਸਿੰਘ ਬਾਦਲ ਦੇ ਹਸਪਤਾਲ ਵਿਚ ਦਾਖਲ ਹੋਣ ਦੀ ਖਬਰ ਫੈਲੀ, ਅਕਾਲੀ ਵਰਕਰ ਹਾਰਟ ਇੰਸਟੀਚਿਊਟ ਵਿਚ ਇਕੱਠੇ ਹੋਣੇ ਸ਼ੁਰੂ ਹੋ ਗਏ।

Exit mobile version