ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਚਿਆ ਹੈ ਤੇ ਅਜਿਹੇ ਸਮੇਂ ਪੰਜਾਬ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਘਰ ਈਡੀ ਦੀ ਛਾਪੇਮਾਰੀ ਹੋਈ ਹੈ ਤੇ ਉਥੋਂ ਹੁਣ ਤੱਕ 10 ਕਰੋੜ ਦੀ ਨਕਦੀ ਤੇ ਜਾਅਲੀ ਦਸਤਾਵੇਜ਼ ਬਰਾਮਦ ਹੋ ਚੁੱਕੇ ਹਨ। ਇਸ ਨੂੰ ਲੈ ਕੇ ਚੁਣਾਵੀ ਮੋਡ ਵਿਚ ਸਰਗਰਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਵਾਰ ਫਿਰ ਤੋਂ ਕਾਂਗਰਸ ਉਤੇ ਹਮਲਾ ਬੋਲਿਆ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਵੀ ਨਿਸ਼ਾਨਾ ਸਾਧਿਆ ਹੈ।
ਬਾਦਲ ਨੇ ਕਿਹਾ ਕਿ ਕਾਂਗਰਸ ਬਿਲਕੁਲ ਹੀ ਖਤਮ ਹੋ ਗਈ ਹੈ। ਗਾਂਧੀ ਜੀ ਦੇ ਤਿੰਨ ਬੰਦਰ ਹਨ, ਅਜਿਹੇ ਵਿਚ ਤਿੰਨ ਲੋਕਾਂ ਦੀ ਫੋਟੋ ਲੱਗੀ ਹੈ। ਕੋਈ ਲੀਡਰਸ਼ਿਪ ਨਹੀਂ ਹੈ। ਪੰਜਾਬ ਨੂੰ ਇੱਕ ਵਧੀਆ ਸਰਕਾਰ ਚਾਹੀਦਾ। ਕੈਪਟਨ ਨੇ ਸਾਢੇ ਚਾਰ ਸਾਲ ਬਰਬਾਦ ਕੀਤੇ ਬਾਅਦ ਵਿਚ ਗਰੀਬ ਨੂੰ CM ਬਣਾਇਆ ਜਿਸ ਦੇ ਘਰ 6.5 ਕਰੋੜ ਰੁਪਏ ਮਿਲੇ। ਸਭ ਤੋਂ ਵੱਡਾ ਮਾਈਨਿੰਗ ਮਾਫੀਆ ਚੰਨੀ ਹੈ। ਸੀ. ਐੱਮ. ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਨੇ ਕੋਈ ਕੰਮ ਨਹੀਂ ਕੀਤਾ ਹੈ।
ਆਪ ਸੁਪਰੀਮੋ ਕੇਜਰੀਵਾਲ ਉਤੇ ਨਿਸ਼ਾਨਾ ਸਾਧਦਿਆਂ ਬਾਦਲ ਨੇ ਕਿਹਾ ਕਿ ਕੇਜਰੀਵਾਲ ਤਾਨਾਸ਼ਾਹ ਹੈ, ਐਂਟੀ ਪੰਜਾਬ ਹੈ। ਪੋਸਟਰ ਵਿਚ ਤਾਂ ਕੇਜਰੀਵਾਲ ਦੀ ਫੋਟੋ ਲੱਗੀ ਹੈ, ਕਿਸ ‘ਤੇ ਭਰੋਸਾ ਕਰੀਏ ਕੇਜਰੀਵਾਲ ਜਾਂ ਭਗਵੰਤ ਮਾਨ ‘ਤੇ, ਜੋ ਡੰਮੀ ਹੈ। ਭਗਵੰਤ ਮਾਨ ਦੀ ਸੀ. ਐੱਮ. ਚਿਹਰਾ ਬਣਾਏ ਜਾਣ ਦੇ ਸਰਵੇ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਪੇਡ ਸਰਵੇ ਸੀ।ਗੌਰਤਲਬ ਹੈ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ 25 ਸਾਲ ਪੁਰਾਣਾ ਗਠਜੋੜ ਟੁੱਟ ਚੁੱਕਾ ਹੈ। ਭਾਜਪਾ ਨਾਲ ਅਕਾਲੀ ਦਲ ਦੇ ਗਠਜੋੜ ਟੁੱਟਣ ਦਾ ਸਭ ਤੋਂ ਵੱਡਾ ਕਾਰਨ ਤਿੰਨ ਨਵੇਂ ਖੇਤੀ ਕਾਨੂੰਨ ਸੀ, ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਵਿਚ ਵੱਡਾ ਕਿਸਾਨ ਅੰਦੋਲਨ ਖੜ੍ਹਾ ਕਰ ਦਿੱਤਾ ਸੀ, ਜਿਸ ਵਿਚ ਪੰਜਾਬ ਹੀ ਨਹੀਂ ਸਗੋਂ ਦੇਸ਼ ਭਰ ਦੇ ਕਿਸਾਨਾਂ ਨੇ ਹਿੱਸਾ ਲਿਆ। ਅਕਾਲੀ ਦਲ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਖੜ੍ਹੀ ਹੋਈ ਸੀ।
Comment here