Site icon SMZ NEWS

ਬਜਟ 2022 : MSP ਸਣੇ ਕਿਸਾਨਾਂ ਲਈ ਇਹ ਵੱਡੇ ਐਲਾਨ ਕਰ ਸਕਦੇ ਨੇ ਵਿੱਤ ਮੰਤਰੀ ਸੀਤਾਰਮਨ

ਬਜਟ ਵਿੱਚ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਕਿਸਾਨਾਂ ਨੂੰ ਸਾਲਾਨਾ ਦਿੱਤੀ ਜਾਣ ਵਾਲੀ ਰਾਸ਼ੀ 6,000 ਰੁਪਏ ਤੋਂ ਵਧਾ ਕੇ 8,000 ਰੁਪਏ ਪ੍ਰਤੀ ਸਾਲ ਕਰਨ ਦੀ ਸੰਭਾਵਨਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਕੇਂਦਰੀ ਬਜਟ 2022 ਦਾ ਐਲਾਨ ਕਰਨ ਜਾ ਰਹੇ ਹਨ।

finance minister sitharaman can make

ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਮਗਰੋਂ 5 ਰਾਜਾਂ- ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਅਤੇ ਗੋਆ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਿਸਾਨਾਂ ਲਈ ਬਜਟ ਵਿੱਚ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਸੂਤਰਾਂ ਮੁਤਾਬਕ, ਬਜਟ 2022 ਵਿੱਚ ਕਿਸਾਨਾਂ ਨੂੰ ਲਾਭ ਪਹੁੰਚਾਉਣ ਵਾਲੇ ਕਈ ਨੀਤੀਗਤ ਉਪਾਵਾਂ ਦਾ ਐਲਾਨ ਕੀਤੇ ਜਾਣ ਦੀ ਉਮੀਦ ਹੈ l

ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ, ਜਿਸ ਤਹਿਤ 10 ਕਰੋੜ ਤੋਂ ਵੱਧ ਕਿਸਾਨਾਂ ਨੂੰ ਲਾਭ ਹੋ ਰਿਹਾ ਹੈ, ਦਾ ਬਜਟ 65,000 ਕਰੋੜ ਰੁਪਏ ਤੋਂ ਵਧਾ ਸਕਦੀ ਹੈ। ਉੱਥੇ ਹੀ, ਇਸ ਤੋਂ ਇਲਾਵਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ‘ਤੇ ਇਕ ਪੈਨਲ ਦੀ ਸਥਾਪਨਾ ਦਾ ਵੀ ਐਲਾਨ ਕਰ ਸਕਦੇ ਹਨ, ਜੋ ਕਿ ਕਿਸਾਨਾਂ ਦੀ ਮੁੱਖ ਮੰਗ ਹੈ। ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਦੇ ਹੋਏ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ। ਸੂਤਰਾਂ ਮੁਤਾਬਕ, ਮੋਦੀ ਸਰਕਾਰ ਬਜਟ ਵਿੱਚ ਖੇਤੀ ਕਰਜ਼ੇ ਦਾ ਟੀਚਾ ਵੀ ਵਧਾ ਕੇ 18 ਲੱਖ ਕਰੋੜ ਰੁਪਏ ਕਰ ਸਕਦੀ ਹੈ। ਚਾਲੂ ਵਿੱਤੀ ਸਾਲ ਲਈ ਕੇਂਦਰ ਨੇ ਖੇਤੀ ਕਰਜ਼ ਦਾ ਟੀਚਾ 16.5 ਲੱਖ ਕਰੋੜ ਨਿਰਧਾਰਤ ਕੀਤਾ ਸੀ।

Exit mobile version