Site icon SMZ NEWS

ਪੰਜਾਬ ਚੋਣਾਂ : BJP ਨੇ ਵਿਧਾਨ ਸਭਾ ਚੋਣਾਂ ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ।

ਹਰ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। ਇਸ ਦੌਰਾਨ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਭਾਜਪਾ ਨੇ ਵੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਭਾਜਪਾ ਨੇ ਆਪਣੀ ਪਹਿਲੀ ਸੂਚੀ ਦੇ ਵਿੱਚ 34 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਹੈ। ਲਿਸਟ ਜਾਰੀ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ 12 ਉਮੀਦਵਾਰ ਕਿਸਾਨ ਪਰਿਵਾਰਾਂ ਨਾਲ ਸਬੰਧਿਤ ਹਨ, ਜਦਕਿ 8 SC ਭਾਈਚਾਰੇ ਨਾਲ ਸਬੰਧਿਤ ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ। ਭਾਜਪਾ ਨੇ ਕਿਹਾ ਕਿ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣਾ ਹੈ ਸਾਡਾ ਸੰਕਲਪ ਹੈ। ਇਸ ਦੌਰਾਨ ਜਾਰੀ ਕੀਤੀ ਗਈ ਸੂਚੀ ਵਿੱਚ 13 ਉਮੀਦਵਾਰ ਸਿੱਖ ਭਾਈਚਾਰੇ ਨਾਲ ਸਬੰਧਿਤ ਹਨ।

ਭਾਜਪਾ ਆਗੂਆਂ ਨੇ ਅੱਗੇ ਕਿਹਾ ਕਿ ਸਾਡੀ ਸੂਚੀ ਦੇ ਵਿੱਚ ਉਦਯੋਗਪਤੀ ਡਾਕਟਰ ਵਕੀਲ ਤੇ ਨੌਜਵਾਨ ਵੀ ਸ਼ਾਮਿਲ ਹਨ। ਭਾਜਪਾ ਨੇ ਜਲੰਧਰ ਸੈਂਟ੍ਰਲ ਤੋਂ ਮਨੋਰੰਜਨ ਕਾਲੀਆ, ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ, ਕਪੂਰਥਲਾ ਤੋਂ ਰਣਜੀਤ ਸਿੰਘ ਖੋਜੇਵਾਲ, ਅੰਮ੍ਰਿਤਸਰ ਨੌਰਥ ਤੋਂ ਸੁਖਵਿੰਦਰ ਸਿੰਘ ਪਿੰਟੂ, ਤਰਨਤਾਰਨ ਤੋਂ ਨਵਰੀਤ ਸਿੰਘ ਸ਼ਫੀਪੁਰਾ, ਦੀਨਾਨਗਰ ਤੋਂ ਰੇਨੂੰ ਕਸ਼ਿਯਪ, ਸ੍ਰੀ ਹਰਗੋਬਿੰਦਪੁਰ ਤੋਂ ਬਲਜਿੰਦਰ ਸਿੰਘ ਦਕੋਹਾ, ਜਲੰਧਰ ਨੌਰਥ ਤੋਂ ਕੇ.ਡੀ ਭੰਡਾਰੀ, ਗੜ੍ਹਸ਼ੰਕਰ ਤੋਂ ਨਿਮਸ਼ਾ ਮਹਿਤਾ, ਗਿੱਲ (ਲੁਧਿਆਣਾ) ਤੋਂ ਐਸ.ਆਰ ਲੱਧੜ, ਸੁਰਜੀਤ ਕੁਮਾਰ ਜਿਆਣੀ ਨੂੰ ਫਾਜ਼ਿਲਕਾ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।

Exit mobile version