ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸੁਪਰੀਮ ਕੋਰਟ ਦੇ ਗੇਟ ਨੰਬਰ 1 ਦੇ ਬਾਹਰ ਇੱਕ ਵਿਅਕਤੀ ਵੱਲੋਂ ਖੁਦ ਨੂੰ ਅੱਗ ਲਗਵਾਉਣ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਵਿਅਕਤੀ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਝੁਲਸੇ ਵਿਅਕਤੀ ਦੀ ਪਛਾਣ ਰਾਜਭਰ ਗੁਪਤਾ ਵਜੋਂ ਹੋਈ ਹੈ ਅਤੇ ਉਹ ਨੋਇਡਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਸ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਹ ਝੁਲਸ ਗਿਆ ਅਤੇ ਇਲਾਜ ਲਈ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਅੱਗੇ ਦੱਸਿਆ ਕਿ ਅੱਗ ਲਗਾਉਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਅਗਸਤ ‘ਚ ਬਲਿਆ ਜ਼ਿਲੇ ਦੀ ਇੱਕ ਲੜਕੀ ਅਤੇ ਉਸ ਦੇ ਸਾਥੀ ਨੇ ਸੁਪਰੀਮ ਕੋਰਟ ਦੇ ਸਾਹਮਣੇ ਖੁਦ ਨੂੰ ਅੱਗ ਲਗਾ ਲਈ ਸੀ। ਬਾਅਦ ‘ਚ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ ਸੀ। ਪੀੜਤ ਲੜਕੀ ਨੇ ਮਊ ਜ਼ਿਲ੍ਹੇ ਦੇ ਘੋਸੀ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਸੰਸਦ ਮੈਂਬਰ ਅਤੁਲ ਰਾਏ ‘ਤੇ ਜ਼ਬਰ-ਜਨਾਹ ਦਾ ਦੋਸ਼ ਲਾਇਆ ਸੀ। ਖੁਦਕੁਸ਼ੀ ਤੋਂ ਪਹਿਲਾਂ ਦੋਵਾਂ ਨੇ ਸੋਸ਼ਲ ਮੀਡੀਆ ‘ਤੇ ਆਪਣਾ ਦਰਦ ਲੋਕਾਂ ਨਾਲ ਸਾਂਝਾ ਕੀਤਾ ਸੀ। ਬਲਿਆ ਜ਼ਿਲੇ ਦੀ ਰਹਿਣ ਵਾਲੀ ਪੀੜਤਾ ਵਾਰਾਣਸੀ ਦੇ ਯੂਪੀ ਕਾਲਜ ਦੀ ਵਿਦਿਆਰਥਣ ਸੀ ਅਤੇ ਉਸ ਨੇ ਮਈ 2019 ‘ਚ ਲੰਕਾ ਪੁਲਿਸ ਸਟੇਸ਼ਨ ‘ਚ ਅਤੁਲ ਰਾਏ ਖਿਲਾਫ ਜ਼ਬਰ-ਜਨਾਹ ਦਾ ਮਾਮਲਾ ਦਰਜ ਕਰਵਾਇਆ ਸੀ।
Comment here