Site icon SMZ NEWS

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਪੌਜੇਟਿਵ, ਖੁਦ ਨੂੰ ਕੀਤਾ ਏਕਾਂਤਵਾਸ

ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਕੋਰੋਨਾ ਪੌਜੇਟਿਵ ਪਾਏ ਗਏ ਹਨ। ਉਹ ਹੈਦਰਾਬਾਦ ਵਿੱਚ ਹਨ। ਕੋਰੋਨਾ ਪੌਜੇਟਿਵ ਪਾਏ ਜਾਣ ਮਗਰੋਂ ਉਨ੍ਹਾਂ ਨੇ ਇੱਕ ਹਫ਼ਤੇ ਲਈ ਸਵੈ-ਆਈਸੋਲੇਸ਼ਨ ਵਿੱਚ ਰਹਿਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣੇ ਆਪ ਨੂੰ ਏਕਾਂਤਵਾਸ ਕਰਨ ਅਤੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਐਤਵਾਰ ਨੂੰ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 125ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਨੇਤਾ ਜੀ ਨੇ ਮਾਤ ਭੂਮੀ ਪ੍ਰਤੀ ਨਿਰਸਵਾਰਥ ਸਮਰਪਣ ਦਿਖਾਇਆ।

Exit mobile version