ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਜੇਲ੍ਹ ਵਿੱਚ ਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਵੱਡਾ ਬਿਆਨ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਕਾਨੂੰਨੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਉਨ੍ਹਾਂ ਦੀ ਰਿਹਾਈ ‘ਤੇ ਫੈਸਲਾ ਕਰੇਗੀ।
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਸਣੇ ਸਿੱਖ ਜਥੇਬੰਦੀਆਂ ਵੱਲੋਂ ਇਹ ਦੋਸ਼ ਲਾਇਆ ਗਿਆ ਹੈ ਕਿ ਸੁਪਰੀਮ ਕੋਰਟ ਵੱਲੋਂ ਫਾਂਸੀ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਮਰ ਕੈਦ ਦੀ ਸਜ਼ਾ ਕੱਟ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਲਈ ਕੇਜਰੀਵਾਲ ਹਰੀ ਝੰਡੀ ਨਹੀਂ ਦੇ ਰਹੇ ਹਨ।

ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਿੱਛੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਨੀਵਾਰ ਨੂੰ ਮਾਨ ਨੇ ਕਿਹਾ ਕਿ ਪ੍ਰਕਿਰਿਆ ਪੂਰੀ ਹੋਣ ‘ਤੇ ਹੀ ਕੋਈ ਫੈਸਲਾ ਲਿਆ ਜਾਵੇਗਾ।
ਪੰਜਾਬ ਦਾ ਦਰਿਆਈ ਪਾਣੀ ਦਿੱਲੀ ਸਣੇ ਹੋਰਨਾਂ ਸੂਬਿਆਂ ਨੂੰ ਦੇਣ ਬਾਰੇ ‘ਆਪ’ ਦੇ ਸਟੈਂਡ ਬਾਰੇ ਪੁੱਛੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਸੂਬੇ ‘ਚ ਹੀ ਰਹੇਗਾ। ਅਸਲ ਵਿੱਚ ਪੰਜਾਬ ਕੋਲ ਪਾਣੀ ਨਹੀਂ ਹੈ। ਇਸ ਨੇ ਧਰਤੀ ਹੇਠਲੇ ਪਾਣੀ ਦਾ ਪੱਧਰ ਗੁਆ ਦਿੱਤਾ ਹੈ। ਸੂਬੇ ਦਾ ਮਾਲਵਾ ਖੇਤਰ ਆਉਣ ਵਾਲੇ ਸਮੇਂ ਵਿੱਚ ਮਾਰੂਥਲ ਵਿੱਚ ਬਦਲ ਸਕਦਾ ਹੈ।
Comment here