Site icon SMZ NEWS

MLA ਅੰਗਦ ਸਿੰਘ ਨੂੰ ਝਟਕਾ, ਪਤਨੀ ਦੇ BJP ‘ਚ ਜਾਣ ‘ਤੇ ਪ੍ਰਿਯੰਕਾ ਗਾਂਧੀ ਨੇ ਲਿਆ ਵੱਡਾ ਫ਼ੈਸਲਾ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਆਪਣੇ-ਆਪਣੇ ਉਮੀਦਵਾਰ ਐਲਾਨ ਦਿਤੇ ਹਨ ਪਰ ਕਾਂਗਰਸ ਇਕ ਅਜਿਹੀ ਪਾਰਟੀ ਹੈ ਜਿਸ ਨੇ 31 ਉਮੀਦਵਾਰ ਅਜੇ ਹੋਰ ਐਲਾਨਣੇ ਹਨ। ਕਾਂਗਰਸ ਦੀ ਚੋਣ ਕਮੇਟੀ ਦੀ ਮੀਟਿੰਗ ਦਿੱਲੀ ਵਿਚ ਹੋਈ ਤੇ ਬਾਕੀ ਰਹਿੰਦੇ ਉਮੀਦਵਾਰਾਂ ਦੇ ਨਾਂ ’ਤੇ ਮੰਥਨ ਹੋਇਆ ।

ਪੰਜਾਬ ਕਾਂਗਰਸ ਵੱਲੋਂ ਜਲਦ ਹੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ ਤੇ ਇਸ ਸੂਚੀ ਵਿਚ ਕਈ ਮੌਜੂਦਾ ਵਿਧਾਇਕ ਵੀ ਸ਼ਾਮਲ ਹੋਣਗੇ। ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਦੀ ਟਿਕਟ ਨੂੰ ਲੈ ਕਾਫੀ ਸਸਪੈਂਸ ਸੀ ਕਿਉਂਕਿ ਉਨ੍ਹਾਂ ਦੀ ਪਤਨੀ ਅਦਿਤੀ ਸਿੰਘ ਕਾਂਗਰਸ ਨਾਲ ਬਗਾਵਤ ਕਰਕੇ ਭਾਜਪਾ ਵਿਚ ਸ਼ਾਮਲ ਹੋ ਚੁੱਕੀ ਹੈ। ਅਜਿਹੇ ਵਿਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਨੂੰ ਟਿਕਟ ਨਾ ਦਿੱਤੇ ਜਾਣ ਦਾ ਫੈਸਲਾ ਲਿਆ ਗਿਆ ਹੈ।ਇਹ ਵੀ ਖਬਰ ਹੈ ਕਿ ਅੰਗਦ ਸਿੰਘ ਦੀ ਮਾਤਾ ਸਾਬਕਾ ਵਿਧਾਇਕ ਗੁਰਇਕਬਾਲ ਕੌਰ ਨੂੰ ਪੰਜਾਬ ਕਾਂਗਰਸ ਵਿਚ ਟਿਕਟ ਮਿਲ ਸਕਦੀ ਹੈ ਜਿਨ੍ਹਾਂ ਦੇ ਪਤੀ ਤੇ ਸਹੁਰਾ ਵੀ ਇਸੇ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ। ਪ੍ਰਿਯੰਕਾ ਗਾਂਧੀ ਵੱਲੋਂ ਯੂ. ਪੀ. ਵਿਚ 40 ਫੀਸਦੀ ਔਰਤਾਂ ਨੂੰ ਟਿਕਟ ਦੇਣ ਦਾ ਐਲਾਨ ਕੀਤਾ ਗਿਆ ਜਦੋਂ ਕਿ ਪੰਜਾਬ ਵਿਚ ਇਸ ਦੇ ਬਿਲਕੁਲ ਉਲਟ ਮਹਿਲਾ ਨੇਤਾਵਾਂ ਦੀ ਟਿਕਟ ਕੱਟੀ ਗਈ ਹੈ, ਜਿਸ ਕਾਰਨ ਕਈ ਕਾਂਗਰਸੀ ਨੇਤਾ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਇਸੇ ਤਹਿਤ ਗੜਸ਼ੰਕਰ ਤੋਂ ਨਿਮਿਸ਼ਾ ਮਹਿਤ ਨੇ ਟਿਕਟ ਕੱਟੇ ਜਾਣ ਕਾਰਨ ਭਾਜਪਾ ਜੁਆਇਨ ਕਰ ਲਈ ਹੈ।

Exit mobile version