Site icon SMZ NEWS

ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ 3 ਦਿਨਾਂ ਲਈ ਗ੍ਰਿਫਤਾਰੀ ‘ਤੇ ਲਾਈ ਰੋਕ

ਡਰੱਗ ਕੇਸ ਵਿੱਚ ਹਾਈਕੋਰਟ ਵੱਲੋਂ ਸਾਬਕਾ ਅਕਾਲੀ ਆਗੂ ਤੇ ਮੰਤਰੀ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਵੱਲੋਂ ਇਸ ਮਾਮਲੇ ਵਿੱਚ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ 3 ਦਿਨ ਲਈ ਰੋਕ ਲਾ ਦਿੱਤੀ ਗਈ ਹੈ।

High Court suspends

ਦੱਸ ਦੇਈਏ ਕਿ ਬੀਤੇ ਸੋਮਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਪਿੱਛੋਂ ਮਜੀਠੀਆ ਨੇ ਹਾਈਕੋਰਟ ਵਿੱਚ ਅਰਜ਼ੀ ਦਾਖਲ ਕਰਕੇ 7 ਦਿਨ ਲਈ ਰਾਹਤ ਮੰਗੀ ਸੀ।

ਹਾਈਕੋਰਟ ਤੋਂ ਜ਼ਮਾਨਤ ਰੱਦ ਹੋਣ ਪਿਛੋਂ ਮਜੀਠੀਆ ਦੇ ਵਕੀਲ ਵੱਲੋਂ ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ ਐਸਐਲਪੀ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

Exit mobile version