ਦਰਅਸਲ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਜ਼ਿਲ੍ਹਾ ਅਦਾਲਤ ਮੋਹਾਲੀ ਤੋਂ ਮਨਜ਼ੂਰੀ ਮਿਲ ਗਈ ਹੈ, ਲਿਖਤੀ ਤੌਰ ‘ਤੇ ਸ਼ਾਮ 3 ਵਜੇ ਦੇ ਕਰੀਬ ਹੁਕਮ ਆਉਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ 31 ਤਰੀਕ ਨੂੰ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਹਿਰਾਸਤ ‘ਚ ਲੈ ਕੇ ਐਰੋ ਦੇ ਸਾਹਮਣੇ ਨਾਮਜ਼ਦਗੀ ਦਾਖ਼ਲ ਕਰਨ ਲਈ ਲਿਜਾਇਆ ਜਾਵੇਗਾ। ਜੇਕਰ ਉਸ ਦਿਨ ਜਿਆਦਾ ਸਮਾਂ ਲੱਗਦਾ ਹੈ ਤਾਂ ਫਿਰ ਉਹ 1 ਤਰੀਕ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਪਾਰਟੀ ਦੇ ਵੱਲੋਂ ਭੁਲੱਥ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਖਹਿਰਾ ਦੀ ਜ਼ਮਾਨਤ ਅਰਜ਼ੀ ਬਾਰੇ ਫੈਸਲਾ ਸ਼ਾਮ 4 ਵਜੇ ਦੇ ਕਰੀਬ ਆ ਸਕਦਾ ਹੈ, ਜਿਸ ਦੀ ਸੁਣਵਾਈ ਅੱਜ ਪੰਜਾਬ ਹਾਈਕੋਰਟ ‘ਚ ਚੱਲ ਰਹੀ ਹੈ। ਦੱਸ ਦੇਈਏ ਸੁਖਪਾਲ ਸਿੰਘ ਖਹਿਰਾ ਭੁਲੱਥ ਹਲਕੇ ਤੋਂ ਮੌਜੂਦਾ ਵਿਧਾਇਕ ਵੀ ਹਨ। ਉਨ੍ਹਾਂ ਨੇ ਪਿਛਲੀ ਵਾਰ 2017 ਦੇ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਸੀ।
Comment here