ਵੀਰਵਾਰ ਨੂੰ ਸੁਖਪਾਲ ਸਿੰਘ ਖਹਿਰਾ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਦਰਅਸਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਸਮੇਂ ਸੁਖਪਾਲ ਸਿੰਘ ਖਹਿਰਾ ਮਨੀ ਲਾਂਡਰਿੰਗ ਕੇਸ ‘ਚ ਪਟਿਆਲਾ ਦੀ ਇੱਕ ਜੇਲ੍ਹ ‘ਚ ਬੰਦ ਹਨ।
ਪਰ ਹੁਣ ਹਾਈਕੋਰਟ ਨੇ ਸੁਖਪਾਲ ਖਹਿਰਾ ਨੇ ਇੱਕ ਵੱਡੀ ਰਾਹਤ ਦੇ ਦਿੱਤੀ ਹੈ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਪਾਰਟੀ ਦੇ ਵੱਲੋਂ ਭੁਲੱਥ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਸੁਖਪਾਲ ਸਿੰਘ ਖਹਿਰਾ ਭੁਲੱਥ ਹਲਕੇ ਤੋਂ ਮੌਜੂਦਾ ਵਿਧਾਇਕ ਵੀ ਹਨ। ਉਨ੍ਹਾਂ ਨੇ ਪਿਛਲੀ ਵਾਰ 2017 ਦੇ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਸੀ ਅਤੇ ਜਿੱਤ ਦਰਜ ਕੀਤੀ ਸੀ।
Comment here