ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਹਲਚਲ ਤੇਜ਼ ਹੁੰਦੀ ਜਾ ਰਹੀ ਹੈ। ਇਨ੍ਹਾਂ ਸਭ ਦੇ ਦਰਮਿਆਨ ਕਾਂਗਰਸੀ ਉਮੀਦਵਾਰ ਰਮਨਜੀਤ ਸਿੱਕੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਰਮਨਜੀਤ ਸਿੰਘ ਸਿੱਕੀ ਨੂੰ ਖਡੂਰ ਸਾਹਿਬ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਮਿਲੀ ਜਾਣਕਾਰੀ ਬੈਂਕ ਆਫ ਇੰਡੀਆ ਨੇ ਸਿੱਕੀ ਨੂੰ ਡਿਫਾਲਟਰ ਐਲਾਨ ਦਿੱਤਾ ਹੈ। ਇਹ ਵੀ ਖਬਰ ਹੈ ਕਿ ਬੈਂਕ ਆਫ ਇੰਡੀਆ ਚੋਣ ਕਮਿਸ਼ਨ ਕੋਲ ਪਹੁੰਚ ਚੁੱਕੀ ਹੈ। ਬੈਂਕ ਦਾ ਕਹਿਣਾ ਹੈ ਕਿ ਸਿੱਕੀ ਨੂੰ ਨਾਮਜ਼ਦਗੀ ਦਾਖ਼ਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਕਿਉਂਕਿ ਰਮਨਜੀਤ ਸਿੱਕੀ ‘ਤੇ ਕਰੋੜਾਂ ਰੁਪਏ ਦਾ ਕਰਜ਼ਾ ਹੈ। ਸਿੱਕੀ ਨੇ ਬੈਂਕ ਆਫ ਇੰਡੀਆ ਦਾ ਕਰੋੜਾਂ ਦਾ ਕਰਜ਼ਾ ਮੋੜਨਾ ਹੈ। ਇਸ ਲਈ ਬੈਂਕ ਨੇ ਉਸ ਨੂੰ ਡਿਫਾਲਟਰ ਐਲਾਨ ਦਿੱਤਾ ਹੈ। ਉਸ ਨੂੰ ਟਿਕਟ ਕਿਸ ਕੀਮਤ ‘ਤੇ ਦਿੱਤੀ ਗਈ ਸੀ?ਗੌਰਤਲਬ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਗਦੀ ਦਾਖ਼ਲ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ। ਨਾਮਜ਼ਦਗੀਆਂ ਦੇ ਚੌਥੇ ਦਿਨ ਅੱਜ ਹੀ ਕਾਂਗਰਸ ਦੇ ਉਮੀਦਵਾਰ ਰਮਨਜੀਤ ਸਿੰਘ ਸਹੋਤਾ ਸਿੱਕੀ ਨੇ ਚੋਣ ਹਲਕਾ ਖਡੂਰ ਸਾਹਿਬ ਤੋਂ ਆਪਣੇ ਨਾਮਜ਼ਦਗੀ ਕਾਗਜ਼ ਐੱਸ. ਡੀ. ਐਮ.- ਕਮ- ਰਿਟਰਨਿੰਗ ਅਫ਼ਸਰ ਦੀਪਕ ਭਾਟੀਆ ਕੋਲ ਸਬ ਡਵੀਜ਼ਨ ਦਫ਼ਤਰ ਖਡੂਰ ਸਾਹਿਬ ਵਿਖੇ ਦਾਖ਼ਲ ਕਰਵਾ ਦਿੱਤੇ ਹਨ ਪਰ ਹੁਣ ਬੈਂਕ ਵੱਲੋਂ ਦਿੱਤੇ ਬਿਆਨ ਕਾਰਨ ਉਨ੍ਹਾਂ ਲਈ ਇਹ ਚੋਣ ਲੜਨੀ ਮੁਸ਼ਕਲ ਨਜ਼ਰ ਆ ਰਹੀ ਹੈ।