Site icon SMZ NEWS

ਪੰਜਾਬ ਚੋਣਾਂ : ਕੈਪਟਨ ਵੱਲੋਂ ਤੀਜੀ ਸੂਚੀ ਜਾਰੀ, ਨਕੋਦਰ, ਮਾਨਸਾ ਸਣੇ 7 ਸੀਟਾਂ ਤੋਂ ਐਲਾਨੇ ਉਮੀਦਵਾਰ

ਵਿਧਾਨ ਸਭਾ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। ਦੂਜੇ ਪਾਸੇ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਨਾਂ ਐਲਾਨੇ ਜਾ ਰਹੇ ਹਨ। ਇਸੇ ਕੜੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਵੱਲੋਂ ਤੀਜੀ ਸੂਚੀ ਜਾਰੀ ਕਰਦੇ ਹੋਏ 7 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ।

captain amrinder releases

ਦੱਸ ਦੇਈਏ ਕਿ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਦੇ 6 ਉਮੀਦਵਾਰਾਂ ਵੱਲੋਂ ਹਾਕੀ ਦੇ ਚੋਣ ਨਿਸ਼ਾਨ ‘ਤੇ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਨ੍ਹਾਂ ਉਮੀਦਵਾਰਾਂ ਵੱਲੋਂ ਭਾਜਪਾ ਦੇ ਚੋਣ ਨਿਸ਼ਾਨ ‘ਤੇ ਚੋਣਾਂ ਲੜਨ ਦੀ ਇੱਛਾ ਪ੍ਰਗਟਾਈ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਸ਼ਹਿਰੀ, ਲੁਧਿਆਣਾ ਉੱਤਰੀ, ਲੁਧਿਆਣਾ ਸਾਊਥ ਤੇ ਆਤਮ ਨਗਰ ਸੀਟ ਤੋਂ ਉਮੀਦਵਾਰਾਂ ਨੇ ਕਮਲ ਦੇ ਚੋਣ ਨਿਸ਼ਾਨ ਦੀ ਮੰਗ ਕੀਤੀ ਹੈ। ਇਨ੍ਹਾਂ ਤੋਂ ਇਲਾਵਾ 2 ਹੋਰ ਉਮੀਦਵਾਰ ਅਜਿਹੇ ਹਨ ਜਿਨ੍ਹਾਂ ਵੱਲੋਂ ਇਸੇ ਤਰ੍ਹਾਂ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਉਮੀਦਵਾਰਾਂ ਦਾ ਕਹਿਣਾ ਹੈ ਕਿ ਸ਼ਹਿਰੀ ਸੀਟਾਂ ਹੋਣ ਦੇ ਕਾਰਨ ਉਹ ਭਾਜਪਾ ਦੇ ਨਿਸ਼ਾਨ ‘ਤੇ ਚੋਣਾਂ ਲੜਨਾ ਚਾਹੁੰਦੇ ਹਨ।

Exit mobile version