ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਬਹੁਤ ਜ਼ਿਆਦਾ ਸਰਗਰਮ ਹੈ। ਇਸੇ ਵਿਚਾਲੇ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਪੰਜਾਬ ਦੌਰੇ ‘ਤੇ ਹਨ। ਸ਼ਨੀਵਾਰ ਨੂੰ ਫੇਰੀ ਦੇ ਦੂਜੇ ਦਿਨ ਅਰਵਿੰਦ ਕੇਜਰੀਵਾਲ ਨੇ ਜਲੰਧਰ ਵਿਖੇ ਵਪਾਰੀਆਂ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੇ ਵਪਾਰੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸਾਨੂੰ ਇਸ ਵਾਰ ਇੱਕ ਮੌਕਾ ਦਿਓ, ਜੇ ਅਸੀਂ ਕੰਮ ਨਾ ਕੀਤਾ ਤਾਂ ਅਗਲੀ ਵਾਰ ਪੰਜਾਬ ਵਿੱਚ ਵੋਟ ਮੰਗਣ ਨਹੀਂ ਆਵਾਂਗੇ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਹੈ ਕਿ ਦੇਸ਼ ਵਿੱਚ ਧਰਮ ਪਰਿਵਰਤਨ ਵਿਰੁੱਧ ਕਾਨੂੰਨ ਬਣਨਾ ਚਾਹੀਦਾ ਹੈ ਪਰ ਇਸ ਦਾ ਮਕਸਦ ਕਿਸੇ ਨੂੰ ਪ੍ਰੇਸ਼ਾਨ ਕਰਨਾ ਨਹੀਂ ਹੋਣਾ ਚਾਹੀਦਾ।
ਇਸ ਤੋਂ ਅੱਗੇ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਦਿੱਲੀ ਦੇ ਲੋਕਾਂ ਨੇ ਮੈਨੂੰ ਵੋਟ ਨਹੀਂ ਸੀ ਦਿੱਤੀ, ਹੁਣ ਦੇਣ ਲੱਗ ਪਏ ਹਨ ਕਿਉਂਕਿ ਮੈਂ ਉਨ੍ਹਾਂ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਦੇ ਵੀ ਲੋਕਾਂ ਨੂੰ ਡਰਾਇਆ ਨਹੀਂ ਹੈ । ਜੇ ਅਸੀਂ ਲੋਕਾਂ ਨੂੰ ਡਰਾਉਂਦੇ ਤਾਂ ਮੈਂ ਇੱਥੇ ਕੁਝ ਵੀ ਕਹਿਣ ਦੀ ਹਿੰਮਤ ਨਾ ਕਰਦਾ। ਉਨ੍ਹਾਂ ਕਿਹਾ ਕਿ ਹੁਣ ਮੈਂ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਣਾ ਚਾਹੁੰਦਾ ਹਾਂ। ਮੈਨੂੰ ਪੰਜ ਸਾਲ ਦੇ ਦਿਓ ਅਤੇ ਸਾਨੂੰ ਵੇਖੋ।
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਧਰਮਾਂ ਬਾਰੇ ਬੋਲਦਿਆਂ ਕਿਹਾ ਕਿ ਧਰਮ ਪੂਰੀ ਤਰ੍ਹਾਂ ਨਿੱਜੀ ਮਾਮਲਾ ਹੈ। ਹਰ ਕਿਸੇ ਨੂੰ ਆਪਣੇ ਵਿਸ਼ਵਾਸ ਅਨੁਸਾਰ ਪੂਜਾ ਕਰਨ ਦਾ ਅਧਿਕਾਰ ਹੈ। ਧਰਮ ਪਰਿਵਰਤਨ ਵਿਰੁੱਧ ਕਾਨੂੰਨ ਜ਼ਰੂਰ ਹੋਣਾ ਚਾਹੀਦਾ ਹੈ ਪਰ ਇਸ ਦੀ ਵਰਤੋਂ ਕਿਸੇ ਨੂੰ ਗਲਤ ਤਰੀਕੇ ਨਾਲ ਧਮਕਾਉਣ ਲਈ ਨਹੀਂ ਹੋਣੀ ਚਾਹੀਦੀ। ਕਿਸੇ ਨੂੰ ਵੀ ਧਰਮ ਪਰਿਵਰਤਨ ਦੀ ਆੜ ਵਿੱਚ ਡਰਾਉਣਾ ਗਲਤ ਹੈ।
Comment here