Site icon SMZ NEWS

ਸੁਖਬੀਰ ਨੇ ਪ੍ਰਕਾਸ਼ ਸਿੰਘ ਬਾਦਲ ਲਈ ਕਵਰਿੰਗ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ ਹੈ। ਉਮੀਦਵਾਰਾਂ ਵੱਲੋਂ ਚੋਣ ਕਮਿਸ਼ਨ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਜਾ ਰਹੇ ਹਨ। ਅੱਜ ਕਈ ਵੱਡੇ ਆਗੂਆਂ ਨੇ ਨਾਮਜ਼ਦਗੀਆਂ ਭਰੀਆਂ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੇ ਮਲੋਟ ਵਿਖੇ ਲੰਬੀ ਹਲਕੇ ਤੋਂ ਪ੍ਰਕਾਸ਼ ਸਿੰਘ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ।

Sukhbir files his nomination

ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਦੌੜ ਤੋਂ ਬਾਅਦ ਸ੍ਰੀ ਚਮਕੌਰ ਸਾਹਿਬ ਹਲਕੇ ਤੋਂ ਨਾਮਜ਼ਦਗੀ ਭਰੀ, ਜਦਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਪਠਾਨਕੋਟ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ।

ਦੱਸ ਦੇਈਏ ਕਿ ਪੰਜਾਬ ਵਿੱਚ ਫਰਵਰੀ ਨੂੰ ਵੋਟਾਂ ਪੈਣਗੀਆਂ। ਹੁਣ ਅਗਲੇ ਦੋਨ ਦਿਨ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ ਜਾਂਚ ਪੜਤਾਲ ਹੋਵੇਗੀ। ਇਨ੍ਹਾਂ ਵਿੱਚੋਂ ਜਿਹੜੇ ਨਾਮਜ਼ਦਗੀ ਪੱਤਰ ਠੀਕ ਨਹੀਂ ਹੋਣਗੇ ਜਾਂ ਜਿਨ੍ਹਾਂ ‘ਤੇ ਆਬਜੈਕਸ਼ਨ ਹੋਣਗੇ, ਉਨ੍ਹਾਂ ‘ਤੇ ਫੈਸਲਾ ਲਿਆ ਜਾਵੇਗਾ।

Exit mobile version