Indian PoliticsNationNewsPunjab newsWorld

ਸੁਲਤਾਨਪੁਰ ਲੋਧੀ ਤੋਂ ਰਾਣਾ ਇੰਦਰ ਪ੍ਰਤਾਪ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਤੇ ਅੱਜ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਹੈ। ਉਮੀਦਵਾਰਾਂ ਵੱਲੋਂ ਚੋਣ ਕਮਿਸ਼ਨ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਾਏ ਜਾ ਰਹੇ ਹਨ। ਰਾਣਾ ਇੰਦਰ ਪ੍ਰਤਾਪ ਨੇ ਕਾਂਗਰਸ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸੁਲਤਾਨਪੁਰ ਲੋਧੀ ਤੋਂ ਅੱਜ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜਦਗੀ ਪੇਪਰ ਦਾਖ਼ਲ ਕੀਤੇ ਹਨ।

ਰਾਣਾ ਇੰਦਰ ਪ੍ਰਤਾਪ ਕਾਂਗਰਸ ਦੇ ਮੰਤਰੀ ਰਾਣਾ ਗੁਰਜੀਤ ਦੇ ਸਪੁੱਤਰ ਹਨ ਅਤੇ ਇਸ ਵਾਰ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਵਿਰੁੱਧ ਚੋਣ ਪ੍ਰਚਾਰ ਕਰ ਰਹੇ ਅਤੇ ਸੁਲਤਾਨਪੁਰ ਲੋਧੀ ਤੋਂ  ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਪੰਜਾਬ ਵਿੱਚ ਫਰਵਰੀ ਨੂੰ ਵੋਟਾਂ ਪੈਣਗੀਆਂ। ਹੁਣ ਅਗਲੇ ਦੋ ਦਿਨ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ ਜਾਂਚ ਪੜਤਾਲ ਹੋਵੇਗੀ। ਇਨ੍ਹਾਂ ਵਿੱਚੋਂ ਜਿਹੜੇ ਨਾਮਜ਼ਦਗੀ ਪੱਤਰ ਠੀਕ ਨਹੀਂ ਹੋਣਗੇ ਜਾਂ ਜਿਨ੍ਹਾਂ ‘ਤੇ ਆਬਜੈਕਸ਼ਨ ਹੋਣਗੇ, ਉਨ੍ਹਾਂ ‘ਤੇ ਫੈਸਲਾ ਲਿਆ ਜਾਵੇਗਾ।

Comment here

Verified by MonsterInsights