Indian PoliticsNationNewsPunjab newsWorld

ਫੱਤਣਵਾਲਾ ਭਰਾਵਾਂ ਦੀ ਘਰ ਵਾਪਸੀ, ਮਨਜੀਤ ਬਰਾੜ ਤੇ ਜਗਜੀਤ ਹਨੀ ਅਕਾਲੀ ਦਲ ‘ਚ ਸ਼ਾਮਲ

ਫਰੀਦਕੋਟ ਸ਼ੂਗਰਮਿੱਲ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਬਰਾੜ ਫੱਤਣਵਾਲਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਨੇ ਅੱਜ ਕਾਂਗਰਸ ਪਾਰਟੀ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਫੱਤਣਵਾਲਾ ਭਰਾਵਾਂ ਦੀ ਘਰ ਵਾਪਸੀ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਵਾਗਤ ਕੀਤਾ।

ਦੋਵੇਂ ਭਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਚੋਣ ਪ੍ਰਚਾਰ ਦੌਰਾਨ ਉਕਤ ਦੋਵੇਂ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ‘ਚ ਸ਼ਾਮਲ ਹੋਏ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਅਤੇ ਪਾਰਟੀ ਵਰਕਰਾਂ ਦਾ ਮਰਨਾ-ਜਿਊਣਾ ਪੰਜਾਬੀਆਂ ਨਾਲ ਹੈ, ਜਦੋਂ ਕਿ ਦੂਜੀਆਂ ਪਾਰਟੀਆਂ ਦਾ ਪੰਜਾਬ ਨਾਲ ਕੋਈ ਲਗਾਅ ਨਹੀਂ ਹੈ।

Comment here

Verified by MonsterInsights