Site icon SMZ NEWS

ਕਾਂਗਰਸ ਨੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ਾਂ ‘ਚ ਘਿਰੇ ਲਲਿਤ ਮਾਕਨ ਦੇ ਭਤੀਜੇ ਨੂੰ ਵੀ ਬਣਾਇਆ ਸਟਾਰ ਪ੍ਰਚਾਰਕ

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀ ਤੇਜ਼ ਹੋ ਗਈ ਹੈ। ਅੱਜ ਕਾਂਗਰਸ ਵੱਲੋਂ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਸੂਚੀ ਵਿਚ ਸ਼੍ਰੀਮਤੀ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਸਣੇ ਅਜੇ ਮਾਕਨ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਅਜੇ ਮਾਕਨ ਲਲਿਤ ਮਾਕਨ ਦਾ ਭਤੀਜਾ ਹੈ, ਜੋ ਦਿੱਲੀ ਵਿਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ਾਂ ਵਿਚ ਘਿਰਿਆ ਹੈ। ਕੈਪਟਨ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਲਈ ਭੇਜੇ ਗਏ ਆਬਜ਼ਰਵਰਾਂ ਵਿਚ ਮਾਕਨ ਵੀ ਸ਼ਾਮਲ ਸਨ।

ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਇਨ੍ਹਾਂ ਤੋਂ ਇਲਾਵਾ ਰਾਹੁਲ ਗਾਂਧੀ, ਸ਼੍ਰੀਮਤੀ ਪ੍ਰਿਯੰਕਾ ਗਾਂਧੀ ਵਾਡਰਾ, ਹਰੀਸ਼ ਚੌਧਰੀ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਅੰਬਿਕਾ ਸੋਨੀ, ਮੀਰਾ ਕੁਮਾਰੀ, ਅਸ਼ੋਕ ਗਹਿਲੋਤ, ਭੁਪੇਸ਼ ਬਘੇਲ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ, ਆਨੰਦ ਸ਼ਰਮਾ, ਕੁਮਾਰੀ ਸ਼ੈਲਜਾ, ਰਣਦੀਪ ਸਿੰਘ ਸੂਰਜੇਵਾਲਾ, ਸਚਿਨ ਪਾਇਲਟ, ਰਵਨੀਤ ਸਿੰਘ ਬਿੱਟੂ, ਦੀਪੇਂਦਰ ਸਿੰਘ ਹੁੱਡਾ, ਰਣਜੀਤ ਰਾਜਨ, ਨੀਟਾ ਡਿਸੂਜ਼ਾ, ਬੀਵੀ ਸ੍ਰੀਨਿਵਾਸ, ਇਮਰਾਨ ਪ੍ਰਤਾਪਗੜ੍ਹੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਮ੍ਰਿਤਾ ਧਵਨ, ਰਮਿੰਦਰ ਆਂਵਲਾ ਤੇ ਤੇਜਿੰਦਰ ਸਿੰਘ ਬਿੱਟੂ ਸ਼ਾਮਲ ਹਨ।

Exit mobile version