Site icon SMZ NEWS

ਬੱਲੂਆਣਾ ਤੋਂ 3 ਵਾਰ ਵਿਧਾਇਕ ਰਹੇ ਘੁੜਿਆਣਾ ਨੇ ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਕੀਤੀ ਘਰ ਵਾਪਸੀ

ਬੱਲੂਆਣਾ ਹਲਕੇ ਤੋਂ 3 ਵਾਰ ਵਿਧਾਇਕ ਤੇ ਸਾਬਕਾ ਸੰਸਦੀ ਸਕੱਤਰ ਗੁਰਤੇਜ ਸਿੰਘ ਘੁੜਿਆਣਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਘਰ ਵਾਪਸੀ ਕੀਤੀ । ਇਸ ਮੌਕੇ ਸ. ਬਾਦਲ ਨੇ ਉਨ੍ਹਾਂ ਦਾ ਘਰ ਵਾਪਸੀ ‘ਤੇ ਨਿੱਘਾ ਸਵਾਗਤ ਕੀਤਾ। ਸ. ਬਾਦਲ ਨੇ ਕਿਹਾ ਕਿ ਸੂਬੇ ਭਰ ਵਿੱਚ ਸਾਨੂੰ ਮਿਲ ਰਹੇ ਭਰਵੇਂ ਹੁੰਗਾਰੇ ਨਾਲ ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਅਕਾਲੀ-ਬਸਪਾ ਗਠਜੋੜ ਅਗਲੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਪਰ ਟਿਕਟ ਨਾ ਮਿਲਣ ਕਾਰਨ ਉਹ ਘਰ ਵਿਚ ਸਨ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਆ ਕੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਲ ਕੀਤਾ ।

Exit mobile version