Indian PoliticsNationNewsPunjab newsWorld

CM ਚੰਨੀ ਦੇ ਭਾਣਜੇ ਨੂੰ ਲੈ ਕੇ ਵੱਡੀ ਖ਼ਬਰ, ED ਨੂੰ 4 ਦਿਨਾਂ ਲਈ ਮਿਲਿਆ ਰਿਮਾਂਡ

ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ 8 ਫਰਵਰੀ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਭੁਪਿੰਦਰ ਸਿੰਘ ਹਨੀ ਨੂੰ ਅੱਜ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿਥੇ ਈਡੀ ਨੂੰ ਪੁੱਛ-ਗਿੱਛ ਲਈ ਚਾਰ ਦਿਨਾਂ ਦਾ ਰਿਮਾਂਡ ਮਿਲ ਗਿਆ ਹੈ।

CM Channi nephew remanded
CM Channi nephew remanded

ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਈਡੀ ਨੇ ਹਨੀ ਨੂੰ ਪੁੱਛਗਿੱਛ ਲਈ ਜਲੰਧਰ ਦਫਤਰ ਬੁਲਾਇਆ ਸੀ। ਜਿੱਥੇ ਉਸ ਤੋਂ ਕਰੀਬ 7 ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਈਡੀ ਜਵਾਬਾਂ ਤੋਂ ਸੰਤੁਸ਼ਟ ਨਹੀਂ ਸੀ ਅਤੇ ਇਸ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਨੂੰ ਰਾਤ 1 ਵਜੇ ਦੇ ਕਰੀਬ ਮੈਡੀਕਲ ਜਾਂਚ ਲਈ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ। ਹੁਣ ਹੋਰ ਪੁੱਛ-ਗਿੱਛ ਵਾਸਤੇ ਅਦਾਲਤ ਤੋਂ ਹਨੀ ਦਾ ਹੋਰ ਰਿਮਾਂਡ ਲਿਆ ਗਿਆ ਹੈ।

18 ਜਨਵਰੀ ਨੂੰ ਈਡੀ ਨੇ ਭੁਪਿੰਦਰ ਹਨੀ ਅਤੇ ਉਸ ਦੇ ਸਾਥੀਆਂ ਦੇ ਮੋਹਾਲੀ ਅਤੇ ਲੁਧਿਆਣਾ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ 10 ਕਰੋੜ ਦੀ ਨਕਦੀ, 12 ਲੱਖ ਰੋਲੈਕਸ ਘੜੀ, 21 ਲੱਖ ਦਾ ਸੋਨਾ ਬਰਾਮਦ ਕੀਤਾ ਗਿਆ। ਈਡੀ ਨੇ ਹਨੀ ਦੇ ਮੋਹਾਲੀ ਸਥਿਤ ਘਰ ਤੋਂ 8 ਕਰੋੜ ਰੁਪਏ ਅਤੇ ਉਸ ਦੇ ਸਾਥੀ ਸੰਦੀਪ ਦੇ ਲੁਧਿਆਣਾ ਸਥਿਤ ਠਿਕਾਣੇ ਤੋਂ 2 ਕਰੋੜ ਰੁਪਏ ਬਰਾਮਦ ਕੀਤੇ ਸਨ।

Comment here

Verified by MonsterInsights