ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੀ ਰਫ਼ਤਾਰ ਘਟਦੀ ਜਾ ਰਹੀ ਹੈ। ਜਿਸਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸੋਮਵਾਰ ਯਾਨੀ 7 ਫਰਵਰੀ ਤੋਂ ਸਾਰੇ ਕੇਂਦਰ ਸਰਕਾਰ ਦੇ ਸਾਰੇ ਕਰਮਚਾਰੀਆਂ ਦੇ ‘Work From Home’ ਨੂੰ ਖਤਮ ਕਰ ਦਿੱਤਾ ਹੈ । ਕੇਂਦਰ ਸਰਕਾਰ ਦੇ ਇਸ ਫਰਮਾਨ ਤੋਂ ਬਾਅਦ ਹੁਣ ਸਰਕਾਰੀ ਦਫ਼ਤਰਾਂ ਵਿੱਚ 100 ਫੀਸਦੀ ਹਾਜ਼ਰੀ ਨਾਲ ਕੰਮ ਹੋਵੇਗਾ।

ਇਸ ਸਬੰਧੀ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਐਤਵਾਰ ਨੂੰ ਮਹਾਮਾਰੀ ਦੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਕੇਂਦਰ ਸਰਕਾਰ ਦੇ ਸਾਰੇ ਮੁਲਾਜ਼ਮਾਂ ਦੀ ਦਫ਼ਤਰ ਵਿੱਚ ਹਾਜ਼ਰੀ ਬਹਾਲ ਕਰ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਹੁਣ ਦਫ਼ਤਰ ਵਿੱਚ ਪੂਰੀ ਹਾਜ਼ਰੀ ਬਹਾਲ ਕਰ ਦਿੱਤੀ ਗਈ ਹੈ, ਜਿਸ ਕਾਰਨ ਹਰ ਪੱਧਰ ‘ਤੇ ਕਰਮਚਾਰੀ ਨੂੰ ਦਫ਼ਤਰ ਵਿੱਚ ਹਾਜ਼ਰ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਵਿਭਾਗਾਂ ਦੇ ਮੁਖੀਆਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਕਰਮਚਾਰੀ ਹਰ ਸਮੇਂ ਫੇਸ ਮਾਸਕ ਪਹਿਨਣ ਅਤੇ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨ ।
ਦੱਸ ਦੇਈਏ ਕਿ 31 ਜਨਵਰੀ ਤੋਂ 15 ਫਰਵਰੀ ਤੱਕ ਕੇਂਦਰ ਨੇ ਅੰਡਰ ਸੈਕਟਰੀ ਦੇ ਪੱਧਰ ਤੋਂ ਹੇਠਾਂ ਦੇ ਆਪਣੇ 50 ਪ੍ਰਤੀਸ਼ਤ ਕਰਮਚਾਰੀਆਂ ਲਈ Work From Home ਦੀ ਮਿਆਦ ਵਧਾ ਦਿੱਤੀ ਸੀ। ਜਤਿੰਦਰ ਸਿੰਘ ਨੇ ਦੱਸਿਆ ਕਿ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਸੋਨਲ ਅਤੇ ਸਿਖਲਾਈ ਵਿਭਾਗ ਨੇ ਨਵਾਂ ਦਫ਼ਤਰੀ ਮੰਗ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਸਾਰੇ ਪੱਧਰ ਦੇ ਕਰਮਚਾਰੀ ਬਿਨ੍ਹਾਂ ਕਿਸੇ ਢਿੱਲ ਦੇ ਕੰਮ ਕਰਨਗੇ।
Comment here