Site icon SMZ NEWS

ਜਲਦ ਹੋ ਸਕਦੀ ਹੈ ਬੰਦੀ ਸਿੰਘਾਂ ਦੀ ਰਿਹਾਈ, ਸ਼ੇਖਾਵਤ ਨੇ ਕੀਤੀ ਅਮਿਤ ਸ਼ਾਹ ਨਾਲ ਗੱਲ

ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਵੇਲੇ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਈਆਂ ਹਨ ਅਤੇ ਲੋਕਾਂ ਨਾਲ ਕਈ ਵਾਅਦੇ ਕਰ ਰਹੀਆਂ ਹਨ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਹੋਰ ਵੀ ਭਖਣ ਲੱਗੀ ਹੈ। ਚੁਣਾਵੀ ਮਾਹੌਲ ਦੇ ਚੱਲਦਿਆਂ ਇਸ ‘ਤੇ ਜਲਦ ਫ਼ੈਸਲਾ ਵੀ ਲਿਆ ਜਾ ਸਕਦਾ ਹੈ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ।

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਭਾਜਪਾ ਦੇ ਫਗਵਾੜਾ ਤੋਂ ਉਮੀਦਵਾਰ ਵਿਜੇ ਸਾਂਪਲਾ ਰਾਹੀਂ ਸਿੱਖ ਵਫ਼ਦ ਨੇ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ।

shekhawat talks to amit

ਇਸ ਦੌਰਾਨ ਕੇਂਦਰੀ ਮੰਤਰੀ ਸ਼ੇਖਾਵਤ ਨੇ ਇਸ ਮੁੱਦੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦੇ ਹੋਏ ਤੁਰੰਤ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦੀ ਮੰਗ ‘ਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ।

ਦੱਸ ਦੇਈਏ ਕਿ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਰਿੰਦਰ ਮੋਦੀ ਵਾਲੀ ਕੇਂਦਰ ਸਰਕਾਰ ਨੇ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਅਤੇ ਬਾਕੀ ਅੱਠ ਕੇਸਾਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਬੰਦੀ ਸਿੰਘਾਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਕਰਨ ਦਾ ਐਲਾਨ ਕੀਤਾ ਹੈ। ਪਰ ਅਜੇ ਵੀ ਬਹੁਤ ਸਾਰੇ ਸਿੰਘ ਕੈਦ ਦੀ ਮਿਆਦ ਪੂਰੀ ਕਰਨ ਤੋਂ ਬਾਅਦ ਵੀ ਜੇਲ੍ਹ ਵਿੱਚ ਬੰਦ ਹਨ।

Exit mobile version