ਟੀਵੀ ਅਦਾਕਾਰ ਗੁਰਮੀਤ ਚੌਧਰੀ ਅਤੇ ਦੇਬੀਨਾ ਬੈਨਰਜੀ ਨੂੰ ਇੰਡਸਟਰੀ ਦੀ ਸਭ ਤੋਂ ਖੂਬਸੂਰਤ ਅਤੇ ਪਰਫੈਕਟ ਜੋੜੀ ਵਜੋਂ ਦੇਖਿਆ ਜਾਂਦਾ ਹੈ। ਦੋਵੇਂ ਅਕਸਰ ਇੱਕ ਦੂਜੇ ਨਾਲ ਖੂਬ ਮਸਤੀ ਕਰਦੇ ਨਜ਼ਰ ਆਉਂਦੇ ਹਨ। ਹਾਲਾਂਕਿ ਹੁਣ ਦੋਹਾਂ ਨੇ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ ਦੀ ਸਭ ਤੋਂ ਵੱਡੀ ਖੁਸ਼ਖਬਰੀ ਸਾਂਝੀ ਕੀਤੀ ਹੈ। ਦਰਅਸਲ, ਗੁਰਮੀਤ ਚੌਧਰੀ ਅਤੇ ਦੇਬੀਨਾ ਬੋਨਰਜੀ ਮਾਤਾ-ਪਿਤਾ ਬਣਨ ਵਾਲੇ ਹਨ।
ਦਸ ਦੇਈਏ ਕਿ ਜੋੜੇ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਅਕਾਊਂਟ ਰਾਹੀਂ ਦਿੱਤੀ ਹੈ। ਜਿਵੇਂ ਹੀ ਇਸ ਜੋੜੇ ਨੇ ਪੋਸਟ ਸ਼ੇਅਰ ਕੀਤੀ, ਪ੍ਰਸ਼ੰਸਕਾਂ ਸਮੇਤ ਟੀਵੀ ਸਿਤਾਰੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਕਮੈਂਟ ਕਰ ਰਹੇ ਹਨ। ਵਿਆਹ ਦੇ ਲੰਬੇ ਸਮੇਂ ਬਾਅਦ ਦੋਵੇਂ ਪਹਿਲੀ ਵਾਰ ਮਾਤਾ-ਪਿਤਾ ਬਣਨਗੇ। ਗੁਰਮੀਤ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਪਤਨੀ ਦੇਬੀਨਾ ਨਾਲ ਆਪਣੀ ਇਕ ਫੋਟੋ ਸ਼ੇਅਰ ਕੀਤੀ ਹੈ। ਇਸ ‘ਚ ਦੇਬੀਨਾ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

ਇਸ ਦੌਰਾਨ ਦੋਹਾਂ ਦੇ ਚਿਹਰਿਆਂ ‘ਤੇ ਖੁਸ਼ੀ ਸਾਫ ਦਿਖਾਈ ਦੇ ਰਹੀ ਹੈ। ਗੁਰਮੀਤ ਨੇ ਇਸ ਦੇ ਨਾਲ ਕੈਪਸ਼ਨ ‘ਚ ਲਿਖਿਆ, “ਅਸੀਂ ਤਿੰਨ ਹੋਣ ਜਾ ਰਹੇ ਹਾਂ। ਚੌਧਰੀ ਜੂਨੀਅਰ ਆ ਰਹੇ ਹਨ”। ਸਾਨੂੰ ਤੁਹਾਡੇ ਆਸ਼ੀਰਵਾਦ ਦੀ ਲੋੜ ਹੈ। ਦੱਸ ਦੇਈਏ ਕਿ ਗੁਰਮੀਤ ਅਤੇ ਦੇਬੀਨਾ ਦਾ ਵਿਆਹ 2011 ਵਿੱਚ ਹੋਇਆ ਸੀ। ਦੋਹਾਂ ਨੇ ਵਿਆਹ ਤੋਂ ਪਹਿਲਾਂ ਕਾਫੀ ਸਮਾਂ ਡੇਟ ਕੀਤਾ ਸੀ। ਦੋਵਾਂ ਦੀ ਮੁਲਾਕਾਤ ਸੀਰੀਅਲ ‘ਰਾਮਾਇਣ’ ਦੇ ਸੈੱਟ ‘ਤੇ ਹੋਈ ਸੀ, ਜਿਸ ‘ਚ ਗੁਰਮੀਤ ਨੇ ਰਾਮ ਦਾ ਕਿਰਦਾਰ ਨਿਭਾਇਆ ਸੀ ਅਤੇ ਦੇਬੀਨਾ ਨੇ ਸੀਤਾ ਦਾ ਕਿਰਦਾਰ ਨਿਭਾਇਆ ਸੀ। ਇਸ ਜੋੜੇ ਦੇ ਵਿਆਹ ਨੂੰ 11 ਸਾਲ ਹੋ ਚੁੱਕੇ ਹਨ।
Comment here