Indian PoliticsNationNewsPunjab newsWorld

ਪ੍ਰਾਈਵੇਟ ਨੌਕਰੀਆਂ ‘ਚ ਰਿਜ਼ਰਵੇਸ਼ਨ ‘ਤੇ SC ਦਾ ਫੈਸਲਾ, ਹਾਈਕੋਰਟ ਦੇ ਅੰਤਰਿਮ ਹੁਕਮ ‘ਤੇ ਲਗਾਈ ਰੋਕ

 

ਸੁਪਰੀਮ ਕੋਰਟ ਨੇ ਪ੍ਰਾਈਵੇਟ ਨੌਕਰੀਆਂ ਵਿੱਚ ਰਾਖਵੇਂਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅੰਤਰਿਮ ਆਦੇਸ਼ ਉੱਤੇ ਰੋਕ ਲਗਾ ਦਿੱਤੀ ਹੈ। ਅਸਲ ਵਿੱਚ ਹਰਿਆਣਾ ਸਰਕਾਰ ਨੇ ਪ੍ਰਾਈਵੇਟ ਨੌਕਰੀਆਂ ਵਿਚ 75 ਫੀਸਦੀ ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ਸੀ, ਜਿਸ ‘ਤੇ ਪੰਜਾਬ ਅਤੇ ਹਰਿਆਣਾ ਦੀ ਅਦਾਲਤ ਨੇ ਅੰਤਰਿਮ ਹੁਕਮ ਜਾਰੀ ਕਰਕੇ ਰੋਕ ਲਾ ਦਿੱਤੀ ਸੀ।

SC decision on reservation
SC decision on reservation

ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਕੋਰਟ ਇਸ ਮਾਮਲੇ ‘ਤੇ ਇਕ ਮਹੀਨੇ ਦੇ ਅੰਦਰ-ਅੰਦਰ ਫੈਸਲਾ ਕਰੇ ਅਤੇ ਰਾਜ ਸਰਕਾਰ ਨੂੰ ਨਿਰਦੇਸ਼ ਦੇਵੇ ਕਿ ਫਿਲਹਾਲ ਮਾਲਕਾਂ ਖਿਲਾਫ ਕੋਈ ਜ਼ਬਰਦਸਤੀ ਕਾਰਵਾਈ ਨਾ ਕੀਤੀ ਜਾਵੇ।

ਦੱਸ ਦੇਈਏ ਕਿ ਹਰਿਆਣਾ ਸਰਕਾਰ ਨੇ ਰਾਜ ਦੇ ਲੋਕਾਂ ਨੂੰ ਪ੍ਰਾਈਵੇਟ ਸੈਕਟਰ ਦੀਆਂ ਉਨ੍ਹਾਂ ਨੌਕਰੀਆਂ ਵਿੱਚ 75 ਫੀਸਦੀ ਰਾਖਵਾਂਕਰਨ ਦੇਣ ਦੀ ਵਿਵਸਥਾ ਕੀਤੀ ਸੀ, ਜਿਨ੍ਹਾਂ ਦੀ ਤਨਖਾਹ 30 ਹਜ਼ਾਰ ਰੁਪਏ ਤੋਂ ਘੱਟ ਹੈ। ਹਰਿਆਣਾ ਸਰਕਾਰ ਨੇ ਹਰਿਆਣਾ ਰਾਜ ਸਥਾਨਕ ਉਮੀਦਵਾਰਾਂ ਦਾ ਰੁਜ਼ਗਾਰ ਐਕਟ 2020 ਪਾਸ ਕੀਤਾ ਸੀ। ਦੱਸ ਦੇਈਏ ਕਿ ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਜਸਟਿਸ ਐਲ ਨਾਗੇਸ਼ਵਰ ਰਾਓ ਅਤੇ ਪੀਐਸ ਨਰਸਿਮਹਾ ਦੀ ਬੈਂਚ ਨੇ ਕੀਤੀ ਸੀ

Comment here

Verified by MonsterInsights