Indian PoliticsNationNewsPunjab newsWorld

ਲਖੀਮਪੁਰ ‘ਚ ਕਿਸਾਨਾਂ ਨੂੰ ਕੁਚਲਣ ਦਾ ਮਾਮਲਾ, ਮੰਤਰੀ ਦੇ ਮੁੰਡੇ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ‘ਚ ਚੁਣੌਤੀ

ਯੂਪੀ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਗੱਡੀ ਹੇਠ ਕੁਚਲਣ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕਰੋਟ ਵਿੱਚ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਤੋਂ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਤੇ ਇਲਾਹਾਬਾਦ ਹਾਈਕੋਰਟ ਦੇ ਜ਼ਮਾਨਤ ਦੇਣ ਦੇ ਫੈਸਲੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਲਗਭਗ 4 ਮਹੀਨੇ ਤੱਕ ਜੇਲ੍ਹ ਵਿੱਚ ਬੰਦ ਰਹੇ ਆਸ਼ੀਸ਼ ਮਿਸ਼ਰਾ ਨੂੰ ਹਾਲ ਹੀ ਵਿੱਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਹੈ।

ਸੁਪਰੀਮ ਕੋਰਟ ਵਿੱਚ ਪਟੀਸ਼ਨਕਰਤਾ ਵਕੀਲ ਸ਼ਿਵ ਕੁਮਾਰ ਤ੍ਰਿਪਾਠੀ ਤੇ CS ਪਾਂਡਾ ਨੇ ਅਰਜ਼ੀ ਦਾਖਲ ਕੀਤੀ ਹੈ। ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਬੇਖੌਫ ਘੁੰਮ ਰਹੇ ਦੋਸ਼ੀਆਂ ਤੋਂ ਸਬੂਤਾਂ ਨਾਲ ਛੇੜਛਾੜ ਦਾ ਖਦਸ਼ਾ ਹੈ। ਗਵਾਹਾਂ, ਕਿਸਾਨਾਂ ਤੇ ਪੀੜਤ ਪਰਿਵਾਰਾਂ ਨੂੰ ਖਤਰਾ ਹੈ। ਇਲਾਹਾਬਾਦ ਹਾਈਕੋਟ ਦਾ ਹੁਕਮ ਅੰਦਾਜ਼ੇ ਦੇ ਆਧਾਰ ‘ਤੇ ਹੈ। SIT ਨੂੰ ਸੁਪਰੀਮ ਕੋਰਟ ਵਿੱਚ ਤੁਰੰਤ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਜਾਏ। ਯੂਪੀ ਸਰਕਾਰ/ ਕੇਂਦਰ ਨੂੰ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਜਾਣ।

ਲਖੀਮਪੁਰ ਖੀਰੀ ਹਿੰਸਾ ਮਾਮਮਲੇ ਵਿੱਚ ਮੁੱਖ ਦੋਸ਼ੀ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਬੇਟਾ ਆਸ਼ੀਸ਼ ਮਿਸ਼ਰਾ ਜ਼ਮਾਨਤ ‘ਤੇ ਰਿਹਾਅ ਹੋ ਕੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਕਿਸਾਨਾਂ ਨੂੰ ਆਪਣੀ ਜੀਪ ਤੋਂ ਕੁਚਲਣ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ 5 ਦਿਨ ਪਹਿਲਾਂ ਇਲਾਹਾਬਾਦ ਹਾਈਕ ਕੋਰਟ ਦੀ ਲਖਨਊ ਬੈਂਚ ਤੋਂ ਜ਼ਮਾਨਤ ਮਿਲ ਗਈ ਸੀ। ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੀ ਐੱਸ. ਆਈ. ਟੀ. ਨੇ 5 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਸੀ।

Comment here

Verified by MonsterInsights