Site icon SMZ NEWS

ਸੁਖਬੀਰ ਬਾਦਲ ਨੇ ਪਰਿਵਾਰ ਸਮੇਤ ਪਾਈ ਵੋਟ, ਕਿਹਾ- ’80 ਤੋਂ ਵੱਧ ਸੀਟਾਂ ਜਿੱਤਾਂਗੇ’

ਪੰਜਾਬ ਦੀਆਂ 117 ਵਿਧਾਨ ਸਭਾ ਹਲਕਿਆਂ ਵਿੱਚ ਵੋਟਿੰਗ ਸਵੇਰ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੀ ਪਤਨੀ ਹਰਸਿਮਤ ਬਾਦਲ ਤੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨਾਲ ਲੰਬੀ ਹਲਕੇ ਦੇ ਪੋਲਿੰਗ ਬੂਥ ਪਹੁੰਚੇ ਅਤੇ ਵੋਟ ਪਾਈ।

sukhbir badal arrives

ਵੋਟ ਪਾਉਣ ਪਿੱਛੋਂ ਸੁਖਬੀਰ ਬਾਦਲ ਨੇ ਕਿਹਾ ਕਿਹਾ ਕਿ ਮੈਂ ਸਿਰਫ਼ ਇਹੀ ਕਹਿਣਾ ਚਾਹਾਂਗਾ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਹੂੰਝਾਫ਼ੇਰ ਸਫ਼ਾਇਆ ਕਰਨ ਜਾ ਰਿਹਾ ਹੈ। ਸਾਨੂੰ 80 ਤੋਂ ਵੱਧ ਸੀਟਾਂ ਮਿਲਣਗੀਆਂ। ਦੱਸ ਦੇਈਏ ਕਿ ਸੁਖਬੀਰ ਬਾਦਲ ਹਲਕਾ ਜਲਾਲਾਬਾਦ ਤੋਂ ਚੋਣ ਮੈਦਾਨ ਵਿੱਚ ਹਨ ਪਰ ਉਨ੍ਹਾਂ ਦੀ ਵੋਟ ਲੰਬੀ ਹਲਕੇ ਵਿੱਚ ਬਣੀ ਹੋਈ ਹੈ।

ਉਥੇ ਹੀ ਸੁਖਬੀਰ ਬਾਦਲ ਦੇ ਪਿਤਾ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਹੀ ਚੋਣ ਲੜ ਰਹੇ ਹਨ। ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ 94 ਸਾਲ ਦੀ ਉਮਰ ਵਿੱਚ ਚੋਣਾਂ ਲੜ ਰਹੇ ਹਨ।

Exit mobile version