ਅਖੀਰ ਉਡੀਕ ਖਤਮ ਹੋਈ ਤੇ ਚੋਣਾਂ ਦਾ ਦਿਨ ਆ ਗਿਆ। ਵਿਧਾਨ ਸਭਾ ਹਲਕਾ ਖਰੜ ਵਿੱਚ ਲੋਕ ਬੜੇ ਉਤਸ਼ਾਹ ਨਾਲ ਪੋਲਿੰਗ ਬੂਥ ‘ਤੇ ਆਪਣੇ ਵੋਟ ਪਾਉਣ ਦਾ ਅਧਿਕਾਰ ਇਸਤੇਮਾਲ ਕਰਨ ਲਈ ਪਹੁੰਚ ਰਹੇ ਹਨ। ਖਰੜ ਤੋਂ ਕਾਂਗਰਸੀ ਉਮੀਦਵਾਰ ਵਿਜੇ ਸ਼ਰਮਾ ਟਿੰਕੂ ਵੱਲੋਂ ਬੂਥ ਨੰਬਰ 174 ਆਰੀਆ ਸਕੂਲ ਮੋਰਿੰਡਾ ਵਿਖੇ ਆਪਣੀ ਵੋਟ ਦਾ ਇਸਤੇਮਾਲ ਕੀਤਾ।
ਖਰੜ ਦੇ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਪੰਜਾਬ ਵਿੱਚ ਸਵੇਰੇ 8 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ ਹੋ ਚੁੱਕੀਆਂ ਹਨ।
Comment here