ਪੰਜਾਬੀ ਅਦਾਕਾਰ ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਦੀ ਬਹੁਤ ਹੀ ਪਿਆਰੀ ਜੋੜੀ ਆਪਣੀ ਅਗਲੀ ਫ਼ਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਲਈ ਦੁਬਾਰਾ ਇਕੱਠੇ ਹੋਣ ਲਈ ਤਿਆਰ ਹਨ। ਇਹ ਫਿਲਮ 4 ਮਾਰਚ 2022 ਨੂੰ ਸਿਨੇਮਾਘਰਾਂ ਵਿੱਚ ਆਉਣ ਲਈ ਤਿਆਰ ਹੈ। ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫ਼ਿਲਮ ਦੇ ਟੀਜ਼ਰ ਅਤੇ ਟਾਈਟਲ ਟਰੈਕ ਤੋਂ ਬਾਅਦ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ।
ਫ਼ਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਟ੍ਰੇਲਰ ਚ ਦੇਖਣ ਨੂੰ ਮਿਲ ਰਿਹਾ ਹੈ ਕੈਨੇਡਾ ਤੋਂ ਪੂਰਨ ਯਾਨੀ ਕਿ ਗੁਰਨਾਮ ਭੁੱਲਰ ਪੰਜਾਬ ਆਉਂਦਾ ਹੈ। ਜਿੱਥੇ ਉਸ ਦੀ ਮੁਲਾਕਾਤ ਮੰਨਤ ਯਾਨੀਕਿ ਸੋਨਮ ਬਾਜਵਾ ਦੇ ਨਾਲ ਹੁੰਦੀ ਹੈ। ਦੋਵੇਂ ਇੱਕ ਦੂਜੇ ਨੂੰ ਪਸੰਦ ਕਰਦੇ ਨੇ। ਪਰ ਵਿਆਹ ਨੂੰ ਲੈ ਕੇ ਦੋਵੇ ਹੀ ਭੰਬਲਭੂਸੇ ‘ਚ ਨਜ਼ਰ ਆ ਰਿਹਾ ਹੈ। ਪਹਿਲਾ ਗੁਰਨਾਮ ਭੁੱਲਰ ਨੀਂ ਮੰਨਦਾ ਵਿਆਹ ਲਈ ਫਿਰ ਪਿੰਡ ਵਾਲੇ ਦਬਾਅ ਧਮਕਾ ਕੇ ਵਿਆਹ ਲਈ ਰਾਜ਼ੀ ਕਰਦੇ ਨੇ।
ਫਿਰ ਮੰਨਤ ਨਹੀਂ ਮੰਨਦੀ, ਫਿਰ ਵਿਆਹ ਤੋਂ ਪਹਿਲਾਂ ਦੋਵੇਂ ਘਰ ਤੋਂ ਭੱਜ ਜਾਂਦੇ ਨੇ। ਟ੍ਰੇਲਰ ਤੋਂ ਸਾਫ ਨਹੀਂ ਹੋ ਪਾ ਰਿਹਾ ਹੈ ਕਿ ਦੋਵਾਂ ਦਾ ਵਿਆਹ ਹੋ ਪਾਉਗਾ ਜਾਂ ਨਹੀਂ। ਰੁਪਿੰਦਰ ਇੰਦਰਜੀਤ ਵੱਲੋਂ ਫ਼ਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਦੀ ਕਹਾਣੀ ਲਿਖੀ ਅਤੇ ਡਾਇਰੈਕਟ ਕੀਤੀ ਗਈ ਹੈ। ਇਸ ਫ਼ਿਲਮ ‘ਚ ਸੋਨਮ ਤੇ ਗੁਰਨਾਮ ਤੋਂ ਇਲਾਵਾ ਰੁਪਿੰਦਰ ਰੂਪੀ, ਪ੍ਰੀਤ ਰੰਧਾਵਾ, ਜਸਵਿੰਦਰ ਲਹਿਰੀ ਤੇ ਕਈ ਹੋਰ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਦਰਸ਼ਕ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਹਨ। ‘
Comment here