Site icon SMZ NEWS

ਮੋਗਾ ਤੋਂ ਸਾਬਕਾ ਵਿਧਾਇਕ, ਸਾਬਕਾ ਮੇਅਰ ਤੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਨੂੰ SAD ਨੇ ਪਾਰਟੀ ‘ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ ਨੇ ਮੋਗਾ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਜੈਨ, ਮੋਗਾ ਨਿਗਮ ਦੇ ਸਾਬਕਾ ਚੇਅਰਮੈਨ ਅਕਸ਼ਿਤ ਜੈਨ ਅਤੇ ਅਕਾਲੀ ਦਲ ਯੂਥ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਗਟਰਾ ਨੂੰ ਪਾਰਟੀ ਚੋਂ ਬਾਹਰ ਕੱਢ ਦਿੱਤਾ ਹੈ। ਉਨ੍ਹਾਂ ਵੱਲੋਂ 20 ਫਰਵਰੀ ਨੂੰ ਪਈਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵਿਰੁੱਧ ਨਿਭਾਈਆਂ ਸਰਗਰਮੀਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

ਇਹ ਜਾਣਕਾਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਥਰ ਸਿੰਘ ਮਾਹਲਾ, ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਸ਼ਹਿਰੀ ਮੋਗਾ ਦੇ ਪ੍ਰਧਾਨ ਪ੍ਰੇਮ ਚੰਦ ਚੱਕੀ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਮਿਲੀਆਂ ਹਦਾਇਤਾਂ ਮੁਤਾਬਕ ਕੀਤੀ ਗਈ ਹੈ।

Exit mobile version