ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਹਰਿਆਣਾ ਸਰਕਾਰ ਨੇ ਹਾਈਕੋਰਟ ਵਿਚ ਜਵਾਬ ਦਰਜ ਕੀਤਾ ਹੈ ਤੇ ਕਿਹਾ ਹੈ ਕਿ ਡੇਰਾ ਮੁਖੀ ਕੋਈ ਹਾਰਡ ਕੋਰ ਅਪਰਾਧੀ ਨਹੀਂ ਹੈ। ਉਸ ਨੂੰ ਪੈਰੋਲ ਦਾ ਪੂਰਾ ਅਧਿਕਾਰ ਹੈ।
ਹਰਿਆਣਾ ਸਰਕਾਰ ਨੇ ਆਪਣੇ ਜਵਾਬ ਵਿਚ ਇਹ ਵੀ ਕਿਹਾ ਹੈ ਕਿ ਡੇਰਾ ਮੁਖੀ ਕਤਲ ਦੇ ਮਾਮਲੇ ਵਿਚ ਸਿੱਧੇ ਤੌਰ ‘ਤੇ ਸ਼ਾਮਲ ਨਹੀਂ ਸੀ। ਗੁਰਮੀਤ ਰਾਮ ਰਹੀਮ ਅਪਰਾਧਿਕ ਸਾਜ਼ਿਸ਼ ਰਚਣ ਦੇ ਇਲਜ਼ਾਮ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਡੇਰਾ ਮੁਖੀ ਨੂੰ ਹਾਰਡ ਕੋਰ ਕ੍ਰਿਮੀਨਲ ਦੀ ਸ਼੍ਰੇਣੀ ਵਿਚ ਨਹੀਂ ਰੱਖਿਆ ਜਾ ਸਕਦਾ।
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਤੇ ਜ਼ਬਰ ਜਨਾਹ ਦੇ ਮਾਮਲਿਆਂ ਵਿੱਚ 20 ਸਾਲ ਦੀ ਸਜ਼ਾ ਹੋਈ ਹੈ। ਫ਼ਿਲਹਾਲ ਪੰਜਾਬ ਚੋਣਾਂ ਦੇ ਚੱਲਦੇ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਰਿਪੋਰਟਾਂ ਮੁਤਾਬਕ ਗੁਰਮੀਤ ਦੀ ਜਾਨ ਨੂੰ ਖਾਲਿਸਤਾਨ ਸਮਰਥਕਾਂ ਤੋਂ ਖ਼ਤਰਾ ਹੈ। ਇਸ ਕਰਕੇ ਉਸ ਨੂੰ ਜ਼ੈੱਡ ਪਲੱਸ ਸਕਿਓਰਿਟੀ ਦਿੱਤੀ ਗਈ ਹੈ।
Comment here