ਜੰਮੂ-ਕਸ਼ਮੀਰ ਦੇ ਸ਼ੌਪੀਆ ਜ਼ਿਲ੍ਹੇ ਦੇ ਅਮਸ਼ੀਪੋਰਾ ਇਲਾਕੇ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚ ਮੁਕਾਬਲਾ ਸ਼ੁਰੂ ਹੋ ਗਿਆ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਮੁਕਾਬਲੇ ਵਿਚ ਹੁਣ ਤੱਕ 2 ਅੱਤਵਾਦੀ ਮਾਰੇ ਗਏ ਹਨ। ਇਨ੍ਹਾਂ ਕੋਲੋਂ ਹਥਿਆਰ, ਗੋਲਾ ਬਾਰੂਦ ਸਣੇ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ।
ਪੁਲਿਸ ਤੇ ਸੁਰੱਖਿਆ ਬਲ ਨਾਲ ਆਪ੍ਰੇਸ਼ਨ ਨੂੰ ਅੰਜਾਮ ਦੇ ਰਹੇ ਹਨ। ਫਿਲਹਾਲ ਇਲਾਕੇ ਵਿਚ ਸਰਚ ਮੁਹਿੰਮ ਜਾਰੀ ਹੈ।
ਗੌਰਤਲਬ ਹੈ ਕਿ ਬੀਤੇ ਸ਼ਨੀਵਾਰ ਨੂੰ 19 ਫਰਵਰੀ ਨੂੰ ਵੀ ਸ਼ੌਪੀਆਂ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਨਾਲ ਮੁਕਾਬਲਾ ਹੋ ਗਿਆ ਸੀ। ਸ਼ੌਪੀਆਂ ਦੇ ਜੈਨਾਪੋਰਾ ਇਲਾਕੇ ਵਿਚ ਪੁਲਿਸ ਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਇਸ ਮੁਕਾਬਲੇ ਨੂੰ ਅੰਜਾਮ ਦਿੱਤਾ ਸੀ। ਉਦੋਂ ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਗਿਰਾਇਆ ਸੀ, ਉਥੇ ਇਸ ਮੁਕਾਬਲੇ ਵਿਚ 2 ਜਵਾਨ ਵੀ ਸ਼ਹੀਦ ਹੋ ਗਏ ਸਨ।