Site icon SMZ NEWS

BBMB ‘ਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖਤਮ, ਖਹਿਰਾ ਬੋਲੇ- ‘ਭਾਜਪਾ ਨੂੰ ਪੰਜਾਬੀਆਂ ਨਾਲ ਨਫਰਤ’

ਚੰਡੀਗੜ੍ਹ ‘ਚ UT ਕੈਡਰ ਦੇ ਅਫਸਰਾਂ ਦੀ ਤਾਇਨਾਤੀ ਨੂੰ ਲੈ ਕੇ ਮਾਹੌਲ ਗਰਮਾ ਗਿਆ ਹੈ। ਕਾਂਗਰਸ ਨੇਤਾ ਸੁਖਪਾਲ ਖਹਿਰਾ ਨੇ ਇਸ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ BBMB ਤੋਂ ਹਟਾ ਕੇ ਭਾਜਪਾ ਨੇ ਇੱਕ ਵਾਰ ਫਿਰ ਪੰਜਾਬ ਤੇ ਪੰਜਾਬੀਆਂ ਵਿਚ ਆਪਣੀ ਨਫਰਤ ਅਤੇ ਬੇਭਰੋਸਗੀ ਦਾ ਪ੍ਰਦਰਸ਼ਨ ਕੀਤਾ ਹੈ। ਇਸ ਫੈਸਲੇ ਖਿਲਾਫ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋਣਾ ਹੋਵੇਗਾ।

ਕੇਂਦਰੀ ਬਿਜਲੀ ਮੰਤਰਾਲੇ ਨੇ 23 ਫਰਵਰੀ ਨੂੰ ਭਾਖੜਾ-ਬਿਆਸ ਪ੍ਰਬੰਧਨ ਬੋਰਡ (ਸੋਧ) ਨਿਯਮ-2022 ਲਾਗੂ ਕਰ ਦਿੱਤਾ ਹੈ, ਜੋ ਭਾਖੜਾ ਬਿਆਸ ਪ੍ਰਬੰਧਨ ਬੋਰਡ ਨਿਯਮ, 1974 ਦੀ ਥਾਂ ਲੈ ਲਵੇਗਾ। ਇਸ ਸਬੰਧੀ ਕੇਂਦਰੀ ਮੰਤਰਾਲੇ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਅਤੇ ਹਰਿਆਣਾ ਦੋਵਾਂ ਰਾਜਾਂ ਦੀ ਬੀਬੀਐਮਬੀ ਤੋਂ ਸਥਾਈ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ ਹੈ।

ਚੰਡੀਗੜ੍ਹ ਵਿਚ ਕੇਂਦਰ ਸਰਕਾਰ ਨੇ ਦਿੱਲੀ, ਅੰਡੇਮਾਨ ਤੇ ਨਿਕੋਬਾਰ ਸਿਵਲ ਸਰਵਿਸ ਕੈਡਰ ਦੇ ਅਫਸਰ ਲਗਾ ਦਿੱਤੇ ਗਏ। ਇਸ ਤੋਂ ਪਹਿਲਾਂ ਪੰਜਾਬ ਸਿਵਲ ਸਰਵਿਸ ਤੇ ਹਰਿਆਣਾ ਸਿਵਲ ਸਰਵਿਸ ਦੇ ਅਫਸਰ ਲੱਗਦੇ ਰਹੇ ਹਨ। ਇਨ੍ਹਾਂ ਨੂੰ ਹੀ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ ਜਾਂਦੀ ਰਹੀ ਹੈ। DANICS ਕੈਡਰ ਤੋਂ ਪ੍ਰਮੋਟ ਹੋ ਕੇ ਆਈਏਐੱਸ ਬਣੇ ਅਫਸਰਾਂ ਨੂੰ ਜ਼ਰੂਰ ਚੰਡੀਗੜ੍ਹ ਵਿਚ ਤਾਇਨਾਤ ਕੀਤਾ ਜਾਂਦਾ ਰਿਹਾ ਹੈ। ਕੁਝ ਦਿਨ ਪਹਿਲਾਂ ਦਿੱਲੀ ਤੋਂ ਅਜਿਹੇ ਤਿੰਨ ਅਫਸਰਾਂ ਡੀ. ਕਾਰਤੀਕੇਅਨ, ਅਖਿਲ ਕੁਮਾਰ ਤੇ ਅਮਿਤ ਕੁਮਾਰ ਨੂੰ ਚੰਡੀਗੜ੍ਹ ਟਰਾਂਸਫਰ ਕੀਤਾ ਗਿਆ ਹੈ।

Exit mobile version