NationNewsPunjab newsWorld

ਪੰਜਾਬ-ਹਰਿਆਣਾ ਤੇ ਦਿੱਲੀ ਸਣੇ ਇਨ੍ਹਾਂ ਰਾਜਾਂ ‘ਚ ਅੱਜ ਪਏਗਾ ਮੀਂਹ- ਮੌਸਮ ਵਿਭਾਗ ਦੀ ਭਵਿੱਖਬਾਣੀ

ਉੱਤਰ ਭਾਰਤ ਵਿੱਚ ਮੌਸਮ ਇੱਕ ਵਾਰ ਫ਼ਿਰ ਕਰਵਟ ਬਦਲ ਰਿਹਾ ਹੈ। ਹਾਲਾਂਕਿ ਲਗਾਤਾਰ ਨਿਕਲ ਰਹੀਆਂ ਧੁੱਪਾਂ ਨਾਲ ਠੰਡ ਕਾਫੀ ਘੱਟ ਗਈ ਹੈ ਪਰ ਹਾਲ ਹੀ ਵਿੱਚ ਮੀਂਹ ਪੈਣ ਕਰਕੇ ਪਾਰੇ ਵਿੱਚ ਮੁੜ ਗਿਰਾਵਟ ਆਈ ਹੈ। ਭਾਰਤੀ ਮੌਸਮ ਵਿਭਾਗ ਨੇ ਅੱਜ ਫਿਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਬੁੱਧਵਾਰ ਯਾਨੀ 2 ਮਾਰਚ ਨੂੰ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ।

Rain will fall in these
Rain will fall in these

ਰਾਜਧਾਨੀ ਦਿੱਲੀ ਵਿੱਚ ਅੱਜ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ ਵਿੱਚ ਸਾਰਾ ਦਿਨ ਬੱਦਲ ਛਾਏ ਰਹਿਣਗੇ ਤੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।

ਹਿਮਾਚਲ ਦੇ ਕੁਝ ਹਿੱਸਿਆਂ ਵਿੱਚ ਵੀ ਬਰਫ਼ਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸ਼ਿਮਲਾ ਵਿੱਚ ਅੱਜ ਘੱਟੋ-ਘੱਟ ਤਾਪਮਾਨ 6 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਥੇ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਤੇ ਕਿਣਮਿਣ ਹੁੰਦੀ ਰਹੇਗੀ।

Comment here

Verified by MonsterInsights