Site icon SMZ NEWS

ਚੰਨੀ ਦੇ ਭਾਣਜੇ ਹਨੀ ਦੀ ਹਾਲਤ ਵਿਗੜੀ, ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦਾਖਲ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਹਨੀ ਦੀ ਤਬੀਅਤ ਖਰਾਬ ਹੋਣ ‘ਤੇ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਵਿਚ ਲਿਆਂਦਾ ਗਿਆ ਹੈ। ਅਚਾਨਕ ਦਿਲ ਵਿੱਚ ਦਰਦ ਉੱਠਣ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਗੈਰ-ਕਾਨੂੰਨੀ ਰੇਤਾ ਮਾਈਨਿੰਗ ਨਾਲ ਜੁੜੇ ਮਾਮਲੇ ਵਿੱਚ ਗ੍ਰਿਫ਼ਤਾਰ ਭੁਪਿੰਦਰ ਹਨੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

Channi nephew Honey

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਨੀ ਦੀ ਤਬੀਅਤ ਐਤਵਾਰ ਸਵੇਰੇ ਖ਼ਰਾਬ ਹੋ ਗਈ ਸੀ ਜਿਸ ਕਾਰਨ ਹਨੀ ਨੂੰ ਕਪੂਰਥਲਾ ਸਿਵਲ ਹਸਪਤਾਲ ਭੇਜਿਆ ਗਿਆ ਸੀ ਪਰ ਉੱਥੇ ਹਨੀ ਦਾ ਬਲੱਡ ਪ੍ਰੈਸ਼ਰ ਬਹੁਤ ਵਧ ਗਿਆ ਸੀ ਅਚਾਨਕ ਦਿਲ ਵਿੱਚ ਦਰਦ ਹੋਣ ਕਾਰਨ ਕਪੂਰਥਲਾ ਦੇ ਸਿਵਲ ਹਸਪਤਾਲ ਭੇਜਿਆ ਗਿਆ ਸੀ, ਡਾਕਟਰਾਂ ਨੇ ਉਨ੍ਹਾਂ ਨੂੰ ਦਿਲ ਦਾ ਚੈੱਕਅਪ ਕਰਵਾਉਣ ਲਈ ਕਿਹਾ ਸੀ ਅਤੇ ਅੱਜ ਹਨੀ ਨੂੰ ਇੱਕ ਟੈਸਟ ਸੰਬੰਧੀ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਹੈ ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਤੇ ਹਾਰਟ ਦੀ ਦਿੱਕਤ ਪਹਿਲਾਂ ਵੀ ਆਈ ਸੀ।

Exit mobile version