ਚੰਡੀਗੜ੍ਹ ਯੂਟੀ ਪ੍ਰਸ਼ਾਸਨ ਵੱਲੋਂ ਅੱਜ ਚੰਡੀਗੜ੍ਹ ਇੰਸਡਸਟ੍ਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਸਿਟਕੋ) ਦੀ ਜ਼ਿੰਮੇਵਾਰੀ ਯੂਟੀ ਕੈਡਰ ਦੀ ਆਈ.ਏ.ਐੱਸ. ਪੂਰਵਾ ਗਰਗ ਨੂੰ ਦੇ ਦਿੱਤੀ ਗਈ। ਯੂਟੀ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਖਤ ਵਿਰੋਧ ਕੀਤਾ।

ਉਨ੍ਹਾਂ ਟਵੀਟ ਕਰਕੇ ਕਿਹਾ ਕਿ ਇਸ ਤੋਂ ਵੀ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਅਸਾਮੀ ਭਰਨ ਲਈ ਪੰਜਾਬ ਦੇ ਅਧਿਕਾਰੀਆਂ ਦੇ ਨਾਂ ਤੱਕ ਨਹੀਂ ਭੇਜੇ।
ਦੱਸ ਦੇਈਏ ਕਿ ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਇੰਸਡਸਟ੍ਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਸਿਟਕੋ) ਦੀ ਐੱਮ.ਡੀ. ਤੇ ਪੰਜਾਬ ਕੈਡਰ ਦੀ ਆਈ.ਏ.ਐੱਸ. ਜਸਵਿੰਦਰ ਕੌਰ ਨੂੰ ਵਾਪਿਸ ਉਨ੍ਹਾਂ ਦੇ ਮੂਲ ਕੈਡਰ ਵਿੱਚ ਭੇਜ ਦਿੱਤਾ ਹੈ। ਇਸ ਅਹੁਦੇ ਨੂੰ ਭਰਨ ਲਈ ਪ੍ਰਸ਼ਾਸਨ ਨੇ ਪੰਜਾਬ ਤੋਂ ਕਈ ਵਾਰ ਅਧਿਕਾਰੀਆਂ ਦੇ ਨਾਂ ਮੰਗੇ ਸਨ, ਪਰ ਪੰਜਾਬ ਵੱਲੋਂ ਨਹੀਂ ਭੇਜੇ ਗਏ।
Comment here