ਪੰਜਾਬ ਸਣੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਹੋਣਾ ਹੈ। ਇਸ ਤੋਂ ਪਹਿਲਾਂ ਐਗਜ਼ਿਟ ਪੋਲ ਦੇ ਨਤੀਜੇ ਜਾਰੀ ਕੀਤੇ ਗਏ। ਇਸ ਮੁਤਾਬਕ ਸੰਭਾਵਿਤ ਪਾਰਟੀਆਂ ਦੀ ਜਿੱਤ ਤੇ ਹਾਰ ਦਾ ਮੁਲਾਂਕਣ ਕੀਤਾ ਗਿਆ ਹੈ। ਐਗਜ਼ਿਟ ਪੋਲ ‘ਤੇ ਹੁਣ ਪਾਰਟੀਆਂ ਦੇ ਨੇਤਾ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਕੋਈ ਵੀ ਪੰਜਾਬੀ ਐਗਜ਼ਿਟ ਪੋਲ ‘ਤੇ ਵਿਸ਼ਵਾਸ ਨਹੀਂ ਕਰਦਾ। ਓਪੀਨੀਅਨ ਪਾਲ ਤੇ ਐਗਜ਼ਿਟ ਪੋਲ ‘ਤੇ ਰੋਕ ਲੱਗਣੀ ਚਾਹੀਦੀ ਹੈ। ਚੋਣ ਕਮਿਸ਼ਨ ਇਸ ਗੱਲ ‘ਤੇ ਨਜ਼ਰ ਰੱਖਦਾ ਹੈ ਕਿ ਵੋਟਰ ਕਿਸੇ ਵੀ ਤਰ੍ਹਾਂ ਨਾਲ ਕਿਸੇ ਪਾਰਟੀ ਤੋਂ ਪ੍ਰਭਾਵਿਤ ਨਾ ਹੋਣ ਪਰ ਫਿਰ ਵੀ ਕੁਝ ਪਾਰਟੀਆਂ ਗਲਤ ਕੰਮ ਕਰ ਰਹੀਆਂ ਹਨ। ਕਈ ਵਾਰ ਐਗਜ਼ਿਟ ਪੋਲ ਅਤੇ ਨਤੀਜਿਆਂ ਵਿਚ ਬਹੁਤ ਵੱਡਾ ਅੰਤਰ ਹੁੰਦਾ ਹੈ। ਆਮ ਆਦਮੀ ਪਾਰਟੀ ਪੈਸੇ ਦਾ ਗਲਤ ਇਸਤੇਮਾਲ ਕਰਤੇ ਹੋਏ ਇਸ ਸਮੇਂ ਅਜਿਹਾ ਹੀ ਕਰ ਰਹੀ ਹੈ। ਪੱਛਮੀ ਬੰਗਾਲ ਨੂੰ ਹੀ ਦੇਖ ਲਓ ਤੇ ਮਮਤਾ ਬੈਰਜੀ ਨੇ ਸਰਕਾਰ ਬਣਾ ਲਈ। ਪਿਛਲੀ ਵਾਰ ਵੀ ਆਪ ਨੂੰ 100 ਸੀਟਾਂ ਮਿਲ ਰਹੀਆਂ ਸਨ ਪਰ ਨਤੀਜਿਆਂ ਵਿਚ 20 ਹੀ ਮਿਲੀਆਂ।
ਸ. ਬਾਦਲ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਅਤੇ ਬਸਪਾ ਆਪਣੇ ਦਮ ’ਤੇ ਸਰਕਾਰ ਬਣਾਉਣਗੇ। ਉਨ੍ਹਾਂ ਕੋਲ ਜੋ ਫੀਡ ਬੈਕ ਹੈ, ਉਸ ਵਿਚ ਅਸੀਂ ਜਿੱਤ ਰਹੇ ਹਾਂ। ਅਸੀਂ 16-17 ਸੀਟਾਂ ਜਿੱਤ ਜਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਂਗਰਸ ਦਾ ਸਫਾਇਆ ਹੋ ਰਿਹਾ ਹੈ। ਕਾਂਗਰਸ 20 ਸੀਟਾਂ ‘ਤੇ ਸਿਮਟ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਪੰਜਾਬ ਦੀ ਆਵਾਜ਼ ਹੈ । ਜੇਕਰ ਸਾਡੀ ਸਰਕਾਰ ਆ ਗਈ ਤਾਂ ਹੀ ਪੰਜਾਬ ਤਰੱਕੀ ਕਰੇਗਾ। ਇਸ ਦੌਰਾਨ ਉਨ੍ਹਾਂ ਨੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਕਿਸੇ ਵੀ ਗਠਜੋੜ ‘ਤੇ ਬੋਲਣ ਤੋਂ ਇਨਕਾਰ ਕਰ ਦਿੱਤਾ।
Comment here