Site icon SMZ NEWS

Punjab Results: ਵਿਧਾਨ ਸਭਾ ਚੋਣਾਂ ਹਲਕਾ ਦਾਖਾ ਤੋਂ ਕਾਂਗਰਸ ਦੇ ਕੈਪਟਨ ਸੰਦੀਪ ਸਿੰਘ ਸੰਧੂ ਹਾਰੇ

ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 89 ਸੀਟਾਂ ‘ਤੇ ਲੀਡ ਬਣਾ ਲਈ ਹੈ। ਵਿਧਾਨ ਸਭਾ ਚੋਣਾਂ ਹਲਕਾ ਦਾਖਾ ਤੋਂ ਕਾਂਗਰਸ ਦੇ ਕੈਪਟਨ ਸੰਦੀਪ ਸਿੰਘ ਸੰਧੂ ਹਾਰ ਗਏ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ , ਜਿਨ੍ਹਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ । ਈ.ਵੀ.ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਸੀ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

Exit mobile version