Indian PoliticsNationNewsPunjab newsWorld

ਲੁਧਿਆਣਾ : ਨੈਸ਼ਨਲ ਲੋਕ ਅਦਾਲਤ ‘ਚ 52102 ‘ਚੋਂ 22863 ਕੇਸਾਂ ਦਾ ਹੋਇਆ ਨਿਪਟਾਰਾ

ਲੁਧਿਆਣਾ ਜ਼ਿਲ੍ਹੇ ਵਿੱਚ ਅੱਜ 12 ਮਾਰਚ ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਉਪ ਮੰਡਲ ਪੱਧਰ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਨੈਸ਼ਨਲ ਲੋਕ ਅਦਾਲਤ ਵਿੱਚ ਪੈਂਡਿੰਗ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਅਪਰਾਧਕ ਮਾਮਲੇ, ਜਾਇਦਾਦ ਨਾਲ ਸਬੰਧਤ ਮਾਮਲੇ, ਬਿਜਲੀ, ਪਾਣੀ ਦੇ ਬਿੱਲ ਆਦਿ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ‘ਤੇ ਕੁੱਲ 44 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 11 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ।

ਇਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ ।

Out of 52102 cases
Out of 52102 cases

ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 52,102 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 22,863 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 1,16,89,28,451/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਇਨ੍ਹਾਂ ਅਦਾਲਤਾਂ ਦਾ ਆਯੋਜਨ ਮਾਣਯੋਗ ਜੱਜ ਅਜੇ ਤਿਵਾੜੀ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਜੱਜ ਅਗਸਟੀਨ ਜ਼ੋਰਜ ਮਸੀਹ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜਨ, ਲੁਧਿਆਣਾ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਦੀ ਪ੍ਰਧਾਨਗੀ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।

Comment here

Verified by MonsterInsights