ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਦ੍ਰਿੜ ਅਤੇ ਦੂਰਅੰਦੇਸ਼ੀ ਲੀਡਰਸ਼ਿਪ ਵਿੱਚ ਪੂਰਨ ਵਿਸ਼ਵਾਸ ਅਤੇ ਮਾਣ ਦਾ ਪ੍ਰਗਟਾਵਾ ਕੀਤਾ ਹੈ।
ਕੋਰ ਕਮੇਟੀ ਦੀ ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਜਿਸ ਵਿਚ ਕਿਹਾ ਗਿਆ ਕਿ ਪੰਜਾਬ ਵਿਧਾਨ ਸਭਾ ਦੀਆਂ ਹੁਣੇ-ਹੁਣੇ ਸੰਪੰਨ ਹੋਈਆਂ ਚੋਣਾਂ ਲਈ ਛੇ ਮਹੀਨਿਆਂ ਦੀ ਲੰਬੀ ਮੁਹਿੰਮ ਦੌਰਾਨ ਜਿਸ ਦਲੇਰੀ, ਨਿਰਸਵਾਰਥ ਅਤੇ ਅਣਥੱਕ ਤਰੀਕੇ ਨਾਲ ਪ੍ਰਧਾਨ ਨੇ ਪਾਰਟੀ ਦੀ ਸਹੀ ਪੰਥਕ ਰਵਾਇਤਾਂ ਅਨੁਸਾਰ ਅਗਵਾਈ ਕੀਤੀ, ਉਸ ‘ਤੇ ਕੋਰ ਕਮੇਟੀ ਨੂੰ ਵਿਸ਼ੇਸ਼ ਤੌਰ ‘ਤੇ ਮਾਣ ਹੈ।