Site icon SMZ NEWS

ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ ਹੋਵੇਗਾ ਬਿਲਕੁਲ ਵੱਖਰਾ, ਕਿਸੇ VIP ਮਹਿਮਾਨ ਨੂੰ ਨਹੀਂ ਦਿੱਤਾ ਗਿਆ ਸੱਦਾ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। 16 ਮਾਰਚ ਨੂੰ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦੀ ਸਹੁੰ ਲੈਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿਚ ਕੋਈ VIP ਮਹਿਮਾਨ ਮੌਜੂਦ ਨਹੀਂ ਹੋਵੇਗਾ। ਹਾਲਾਂਕਿ ਸਹੁੰ ਚੁੱਕ ਸਮਾਗਮ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ਆਮ ਆਦਮੀ ਪਾਰਟੀ ਦੇ ਵੱਡੇ ਨੇਤਾ ਮੌਜੂਦ ਹੋਣਗੇ।

ਦਿੱਲੀ ਦੀ ਤਰ੍ਹਾਂ ਪੰਜਾਬ ਵਿਚ ਵੀ ਸਹੁੰ ਚੁੱਕ ਸਮਾਗਮ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਤੋਂ ਇਲਾਵਾ ਕਿਸੇ ਵੀ ਦੂਜੇ ਸੂਬੇ ਦੇ ਮੁੱਖ ਮੰਤਰੀ ਜਾਂ ਕਿਸੇ ਵੀ ਪਾਰਟੀ ਦੇ ਵੱਡੇ ਨੇਤਾ ਨੂੰ ਸੱਦਾ ਨਹੀਂ ਭੇਜਿਆ ਗਿਆ ਹੈ।ਅਜਿਹੇ ਵਿਚ ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ ਬਿਲਕੁਲ ਵੱਖਰਾ ਹੋਵੇਗਾ। ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਲੋਕਾਂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਹੈ।

Exit mobile version