Site icon SMZ NEWS

ਭਗਵੰਤ ਮਾਨ ਵੱਲੋਂ CM ਅਹੁਦੇ ਦੀ ਸਹੁੰ ਚੁੱਕਣ ਕਾਰਨ ਡੀਸੀ ਵੱਲੋਂ ਨਵਾਂਸ਼ਹਿਰ ਦੇ ਸਕੂਲਾਂ ‘ਚ 16 ਮਾਰਚ ਨੂੰ ਛੁੱਟੀ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ ਤੇ 16 ਮਾਰਚ ਨੂੰ ਨਵੇਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਾ ਕਲਾਂ ਵਿਖੇ ਸਹੁੰ ਚੁੱਕੀ ਜਾਣੀ ਹੈ।

ਸਹੁੰ ਚੁੱਕ ਸਮਾਗਮ ਵਿਚ ਵਿਸ਼ੇਸ਼ ਮਹਿਮਾਨਾਂ ਸਣੇ 4 ਲੱਖ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਵਿਦਿਆਰਥੀਆਂ ਨੂੰ ਸਕੂਲ ਆਉਣ-ਜਾਣ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਤੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ।

Exit mobile version