Indian PoliticsNationNewsPunjab newsWorld

ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਕੋਵਿਡ ਪਾਬੰਦੀਆਂ ਤੋਂ ਵੱਡੀ ਰਾਹਤ, ਤੁਰੰਤ ਹਟਾਉਣ ਦੇ ਹੁਕਮ

ਭਗਵੰਤ ਮਾਨ ਭਲਕੇ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਤੋਂ ਇੱਕ ਦਿਨ ਪਹਿਲਾਂ ਹੀ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੂਬੇ ਤੋਂ ਸਾਰੀਆਂ ਕੋਰੋਨਾ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ।

ਸਰਕਾਰ ਵੱਲੋਂ ਜਾਰੀ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ। ਹਾਲਾਂਕਿ ਸੂਬੇ ਦੇ ਲੋਕਾਂ ਨੂੰ ਸਾਵਧਾਨ ਵਜੋਂ ਕੋਰੋਨਾ ਨੂੰ ਲੈ ਕੇ ਢੁਕਵਾਂ ਵਿਵਹਾਰ ਕਰਨ ਦੀ ਸਲਾਹ ਦਿੱਤੀ ਗਈ ਹੈ।

ਦੱਸ ਦੇਈਏ ਕਿ ਖਟਕੜ ਕਲਾਂ ਵਿੱਚ ਹੋਣ ਜਾ ਰਿਹਾ ਭਗਵੰਤ ਮਾਨ ਦਾ ਸਹੁੰ ਚੁੱਕ ਸਮਾਰੋਹ ਕਾਫ਼ੀ ਖਾਸ ਹੋਣ ਵਾਲਾ ਹੈ। ਦਿੱਲੀ ਦੀ ਤਰ੍ਹਾਂ ਪੰਜਾਬ ਵਿੱਚ ਵੀ ਸਹੁੰ ਚੁੱਕ ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਤੋਂ ਇਲਾਵਾ ਕਿਸੇ ਵੀ ਦੂਜੇ ਸੂਬੇ ਦੇ ਮੁੱਖ ਮੰਤਰੀ ਜਾਂ ਕਿਸੇ ਵੀ ਪਾਰਟੀ ਦੇ ਵੱਡੇ ਨੇਤਾ ਨੂੰ ਸੱਦਾ ਨਹੀਂ ਭੇਜਿਆ ਗਿਆ ਹੈ।

ਅਜਿਹੇ ਵਿੱਚ ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ ਬਿਲਕੁਲ ਵੱਖਰਾ ਹੋਵੇਗਾ। ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਲੋਕਾਂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਹੈ ।

ਸਮਾਰੋਹ ਵਿਚ ਪੂਰੇ ਪੰਜਾਬ ਤੋਂ ਦੋ ਲੱਖ ਤੋਂ ਵੱਧ ਲੋਕਾਂ ਦੇ ਆਉਣ ਦੀ ਉਮੀਦ ਹੈ। ਸ਼ਹੀਦੀ ਯਾਦਗਾਰ ਦੇ ਪਿੱਛੇ ਇੱਕ ਲੱਖ ਲੋਕਾਂ ਦੇ ਠਹਿਰਣ ਦੀ ਵਿਵਸਥਾ ਹੈ, ਜਦਕਿ ਯਾਦਗਾਰ ਦੀ ਜ਼ਮੀਨ ‘ਤੇ ਸਾਢੇ 6 ਏਕੜ ਖੇਤਰ ਵਿੱਚ ਪਾਂਡਾਲ ਲਾਇਆ ਜਾਵੇਗਾ।

Comment here

Verified by MonsterInsights