ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ ਤੇ 16 ਮਾਰਚ ਨੂੰ ਨਵੇਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਾ ਕਲਾਂ ਵਿਖੇ ਸਹੁੰ ਚੁੱਕੀ ਜਾਣੀ ਹੈ।

ਸਹੁੰ ਚੁੱਕ ਸਮਾਗਮ ਵਿਚ ਵਿਸ਼ੇਸ਼ ਮਹਿਮਾਨਾਂ ਸਣੇ 4 ਲੱਖ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਵਿਦਿਆਰਥੀਆਂ ਨੂੰ ਸਕੂਲ ਆਉਣ-ਜਾਣ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਤੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ।
Comment here