ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ CM ਬਣਨ ਤੋਂ ਪਹਿਲਾਂ ਅੱਜ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਭਗਵੰਤ ਮਾਨ ਸੰਗਰੂਰ ਤੋਂ ਲੋਕ ਸਭਾ ਦੇ ਮੈਂਬਰ ਸਨ। ਉਨ੍ਹਾਂ ਸਪੀਕਰ ਓਮ ਬਿਰਲਾ ਨੂੰ ਆਪਣਾ ਅਸਤੀਫਾ ਦਿੱਤਾ ਤੇ ਆਖਰੀ ਵਾਰ ਲੋਕ ਸਭਾ ਵਿਚ ਹਿੱਸਾ ਲਿਆ।
ਸੰਸਦ ‘ਚ ਆਖਰੀ ਮੌਕੇ ਭਗਵੰਤ ਮਾਨ ਭਾਵੁਕ ਹੋ ਗਏ ਤੇ ਉਨ੍ਹਾਂ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਪੰਚਾਇਤ ਦੀ ਬਹੁਤ ਯਾਦ ਆਏਗੀ ਪਰ ਹੁਣ ਵੱਡੀ ਜ਼ਿੰਮੇਵਾਰੀ ਨਿਭਾਉਣੀ ਹੈ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਧੰਨਵਾਦ । ਹੁਣ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿੱਚ ਉਨ੍ਹਾਂ ਦੀ ਆਵਾਜ਼ ਲੋਕ ਸਭਾ ‘ਚ ਫ਼ਿਰ ਗੂੰਜੇਗੀ।
ਮਾਨ ਨੇ ਕਿਹਾ ਕਿ ਮੈਂ ਸਾਰੇ ਪੰਜਾਬੀਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਸੇਵਾ ਕਰਨ ਦਾ ਇੱਕ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਰਹਿ ਚੁੱਕਾ ਹਾਂ। ਸਾਡੇ ਕੋਲ ਸਰਕਾਰ ਚਲਾਉਣ ਦਾ ਤਜਰਬਾ ਹੈ, ਅਸੀਂ ਕੋਈ ਨਵੇਂ ਨਹੀਂ ਹਾਂ। ਇਸ ਵਾਰ ਲੋਕਾਂ ਨੇ ਨਵੀਂ ਪੀੜ੍ਹੀ ਨੂੰ ਮੌਕਾ ਦਿੱਤਾ ਹੈ ਤੇ ਵੱਡੇ-ਵੱਡੇ ਦਿੱਗਜ਼ ਹਾਰੇ ਹਨ ਤੇ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਾਂਗਾ।
Comment here