Site icon SMZ NEWS

ਅਖਿਲੇਸ਼ ਯਾਦਵ ਨੇ ਭਗਵੰਤ ਮਾਨ ਨੂੰ ਦਿੱਤੀ ਵਧਾਈ, ਕਿਹਾ-‘ਪੰਜਾਬ ‘ਚ ਤਰੱਕੀ ਤੇ ਨਵੇਂ ਨਜ਼ਰੀਏ ਦੀ ਫ਼ਸਲ ਲਹਿਰਾਏ’

ਖਟਕੜ ਕਲਾਂ ਵਿੱਚ ਭਗਵੰਤ ਮਾਨ 12 ਵਜ ਕੇ 10 ਮਿੰਟ ‘ਤੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਪਹਿਲੀ ਵਾਰ ਕਿਸੇ ਜਨਤਕ ਥਾਂ ‘ਤੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਰੋਹ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਪਹਿਲੀ ਵਾਰ ਪੰਜਾਬ ਵਿੱਚ ਸਰਕਾਰ ਬਣਨ ਜਾ ਰਹੀ ਹੈ।

akhilesh yadav wishes bhagwant

ਭਗਵੰਤ ਮਾਨ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਉੱਤਰ ਪ੍ਰਦੇਸ਼ ਦੀ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਭਗਵੰਤ ਮਾਨ ਨੂੰ ਉਨ੍ਹਾਂ ਦੇ ਸਹੁੰ ਚੁੱਕ ਸਮਾਰੋਹ ਲਈ ਵਧਾਈ ਦਿੱਤੀ।

ਅਖਿਲੇਸ਼ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਨਵੇਂ ਚੁਣੇ ਮੁੱਖ ਮੰਤਰੀ ਨੂੰ ਸਹੁੰ ਚੁੱਕ ਸਮਾਰੋਹ ਲਈ ਬਹੁਤ-ਬਹੁਤ ਵਧਾਈ ਤੇ ਸ਼ੁਭਕਾਮਨਾਵਾਂ। ਆਸ ਹੈ ਕਿ ਉਨ੍ਹਾਂ ਦੀ ਕੁਸ਼ਲ ਲੀਡਰਸ਼ਿਪ ਵਿੱਚ ਪੰਜਾਬ ‘ਚ ਤਰੱਕੀ, ਭਾਈਚਾਰੇ ਤੇ ਨਵੇਂ ਨਜ਼ਰੀਏ ਦੀ ਫਸਲ ਖੂਬ ਲਹਿਰਾਏ।

Exit mobile version