ਹੋਲੀ ਦਾ ਤਿਉਹਾਰ ਸਿਰਫ਼ ਰੰਗਾਂ ਦਾ ਤਿਉਹਾਰ ਹੀ ਨਹੀਂ, ਸਗੋਂ ਇਹ ਪਿਆਰ ਅਤੇ ਇਕ ਦੂਜੇ ’ਚ ਮਿਠਾਸ ਪੈਦਾ ਕਰਨ ਵਾਲਾ ਤਿਉਹਾਰ ਵੀ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਹੋਲੀ ਦੀਆਂ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ “ਰੰਗਾਂ ਦਾ ਤਿਉਹਾਰ ਸਾਰਿਆਂ ਦੀ ਜ਼ਿੰਦਗੀ ‘ਚ ਖ਼ੁਸ਼ਹਾਲੀ ਲਿਆਵੇ।”
ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਦੀ 16ਵੀਂ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੇ ਪਹਿਲੇ ਦਿਨ 117 ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ। ਸੈਸ਼ਨ ਕਾਰਨ ਪੰਜਾਬ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਨੂੰ ਕਿਸੇ ਵੀ ਕੀਮਤ ‘ਤੇ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਲੋੜ ਪੈਣ ‘ਤੇ ਵੀਜ਼ ਦੇ ਕੰਮ ‘ਤੇ ਤੁਰੰਤ ਹਾਜ਼ਰ ਹੋ ਸਕਣ। ਸਰਕਾਰ ਨੇ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਹੈ ਕਿ ਜੇਕਰ ਕਿਸੇ ਨੂੰ ਐਮਰਜੈਂਸੀ ਦੀ ਸਥਿਤੀ ਵਿੱਚ ਛੁੱਟੀ ‘ਤੇ ਜਾਣਾ ਪੈਂਦਾ ਹੈ, ਤਾਂ ਉਸ ਦੇ ਸਥਾਨ ‘ਤੇ ਕੰਮ ਲਈ ਯੋਗ ਪ੍ਰਬੰਧ ਕੀਤੇ ਜਾਣ।