ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਹਰਿਆਣਾ ਨੇ ਐੱਸ.ਵਾਈ.ਐੱਲ. ਨਹਿਰ ਦੇ ਪਾਣੀ ‘ਤੇ ਆਪਣੀ ਦਾਅਵੇਦਾਰੀ ਮਜ਼ਬੂਤ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ‘ਤੇ ਚਿੰਤਾ ਪ੍ਰਗਟਾਈ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਦਿੱਲੀ ਤੇ ਹਰਿਆਣਾ ਨੂੰ ਪੰਜਾਬ ਦਾ ਦਰਿਆਈ ਪਾਣੀ ਦੇਣ ਤੋਂ ਰੋਕਣ ਲਈ ਕਿਹਾ।
ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੀ.ਐੱਮ. ਖੱਟਰ ਨੂੰ ਦ੍ਰਿੜ੍ਹਤਾ ਨਾਲ ਕਹਿਣ ਕਿ ਉਨ੍ਹਾਂ ਨੂੰ ਐੱਸ.ਵਾਈ.ਐੱਲ ਨਹਿਰ ਬਣਾਉਣ ਅਤੇ ਸਾਡੇ ਦਰਿਆਈ ਪਾਣੀ ਦਿੱਲੀ ਅਤੇ ਹਰਿਆਣਾ ਨੂੰ ਦੇਣ ਲਈ ਕਹਿਣਾ ਬੰਦ ਕਰਨ। ਦਿੱਲੀ ਸਰਕਾਰ ਨੂੰ ਵੀ ਇਸੇ ਤਰ੍ਹਾਂ ਬੰਦ ਰੱਖਣ ਲਈ ਕਿਹਾ ਜਾਣਾ ਚਾਹੀਦਾ ਹੈ। ਸਾਡੇ ਪਾਣੀਆਂ ‘ਤੇ ਮੁੱਖ ਮੰਤਰੀ ਮਾਨ ਦੀ ਚੁੱਪ ਪੰਜਾਬੀਆਂ ਲਈ ਬੇਹੱਦ ਚਿੰਤਾਜਨਕ ਹੈ।ਮੁੱਖ ਮੰਤਰੀ ਮਨੋਹਰ ਲਾਲ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਦੀ ਨਵੀਂ ਸਰਕਾਰ ਦੀ ਹੁਣ ਦੋਹਰੀ ਜਵਾਬਦੇਹੀ ਹੈ, ਕਿਉਂਕਿ ਅਸੀਂ ਪੰਜਾਬ ਤੋਂ ਪਾਣੀ ਲੈਣਾ ਹੈ ਤੇ ਦਿੱਲੀ ਨੂੰ ਪਾਣੀ ਦੇਣਾ ਹੈ ਕਿਉਂਕਿ ਦੋਵਾਂ ਰਾਜਾ ਦਿੱਲੀ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ।
Comment here