ਪੰਜਾਬ ਦੇ ਲੋਕਾਂ ਨੇ ਇਸ ਵਾਰ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਇਆ। ਹੁਣ ਸੀ.ਐੱਮ. ਭਗਵੰਤ ਮਾਨ ਵੀ ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹੇ ਉਤਰਨ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। ਉਹ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਲੱਗੇ ਹੋਏ ਹਨ। ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਿਆਂ ਸੀ.ਐੱਮ. ਮਾਨ ਨੂੰ ਅਜੇ ਚਾਰ ਦਿਨ ਹੀ ਹੋਈ ਹਨ ਤੇ ਇਨ੍ਹਾਂ ਚਾਰ ਦਿਨਾਂ ਵਿੱਚ ਉਨ੍ਹਾਂ ਨੇ ਕਈ ਵੱਡੇ ਫੈਸਲੇ ਲਏ।

ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਤਿੰਨ ਦਿਨ ਪਹਿਲਾਂ ਯਾਨੀ 13 ਮਾਰਚ ਨੂੰ ਹੀ ਉਨ੍ਹਾਂ ਨੇ ਸਾਰੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਿਲਾ ਕੇ ਕੁਲ 122 ਨੇਤਾਵਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਆਪਣੇ ਫੈਸਲੇ ਬਾਰੇ ਸਪੱਸ਼ਟੀਕਰਨ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕੁਝ ਲੋਕਾਂ ਦੀ ਸੁਰੱਖਿਆ ਨਾਲੋਂ ਜ਼ਿਆਦਾ ਜ਼ਰੂਰੀ ਹੈ। ਇਸ ਤੋਂ ਪਹਿਲਾਂ ਸਿਆਸਤਦਾਨਾਂ ਦੇ ਘਰਾਂ ਦੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਸਨ ਜਦਕਿ ਥਾਣੇ ਖਾਲੀ ਰਹੇ। ਸਾਡੇ ਲਈ 3 ਕਰੋੜ ਤੋਂ ਵੱਧ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਪੁਲਿਸ ਆਪਣਾ ਕੰਮ ਕਰੇਗੀ ।
ਮੁੱਖ ਮੰਤਰੀ ਬਣਨ ਦੇ ਦੂਜੇ ਦਿਨ ਯਾਨੀ 17 ਮਾਰਚ ਨੂੰ ਉਨ੍ਹਾਂ ਭ੍ਰਿਸ਼ਟਾਚਾਰ ਖਿਲਾਫ ਕਦਮ ਚੁੱਕੇ ਹੋਏ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰਨ ਦਾ ਐਲਾਨ ਕੀਤਾ। ਸੀ.ਐੱਮ. ਮਾਨ ਨੇ ਕਿਹਾ ਕਿ ਭਗਤ ਸਿੰਘ ਜੀ ਦੇ ਸ਼ਹੀਦੀ ਦਿਨ 23 ਮਾਪਤ ‘ਤੇ ਅਸੀਂ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰਾਂਗੇ। ਉਹ ਮੇਰਾ ਨਿੱਜੀ ਵਟਸਐਪ ਨੰਬਰ ਹੋਵੇਗਾ। ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ।ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਚੱਲੇਗਾ।
Comment here