Site icon SMZ NEWS

ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸੰਧਵਾਂ ਨੂੰ ਪੰਜਾਬ ਵਿਧਾਨ ਸਭਾ ਦਾ ਨਵਾਂ ਸਪੀਕਰ ਚੁਣਿਆ ਗਿਆ। ਉਨ੍ਹਾਂ ਦੀ ਚੋਣ ਸਰਬ ਸੰਮਤੀ ਨਾਲ ਹੋਈ ਹੈ। ਇਸ ਤੋਂ ਬਾਅਦ CM ਭਗਵੰਤ ਮਾਨ ਨੇ ਐਲਾਨ ਕੀਤਾ ਕਿ ਅੱਗੇ ਤੋਂ ਵਿਧਾਨ ਸਭਾ ਦੀ ਕਾਰਵਾਈ ਦਾ ਲਾਈਵ ਟੈਲੀਕਾਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਜਾਨਣ ਦਾ ਹੱਕ ਹੈ ਕਿ ਵਿਧਾਨ ਸਭਾ ਵਿੱਚ ਉਨ੍ਹਾਂ ਦੇ ਪ੍ਰਤੀਨਿਧੀ ਕਿਸ ਤਰ੍ਹਾਂ ਮੁੱਦੇ ਚੁੱਕਦੇ ਹਨ। ਇਸ ਨਾਲ ਸਰਕਾਰ ਦੀ ਕਾਰਗੁਜ਼ਾਰੀ ਦੀ ਗੱਲ ਸਿੱਧਾ ਜਨਤਾ ਤੱਕ ਪਹੁੰਚੇਗੀ। ਇਸ ਤੋਂ ਬਾਅਦ ਦੁਪਹਿਰ ਕਰੀਬ 2 ਵਜੇ ਗਵਰਨਰ ਬੀਐੱਲ ਪ੍ਰੋਹਿਤ ਵਿਧਾਨ ਸਭਾ ਨੂੰ ਸੰਬੋਧਿਤ ਕਰਨਗੇ।

Punjab assembly session

ਉਥੇ ਹੀ ਅੱਜ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਅਤੇ ਪਠਾਨਕੋਟ ਤੋਂ ਭਾਜਪਾ ਦੇ ਵਿਧਾਇਕ ਅਸ਼ਵਨੀ ਕੁਮਾਰ ਨੇ ਸਹੁੰ ਚੁੱਕੀ। ਦੱਸ ਦੇਈਏ ਕਿ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਤੀਸਰਾ ਯਾਨੀ ਕਿ ਆਖਰੀ ਦਿਨ ਹੈ। ਜਿਸਦੀ ਸ਼ੁਰੂਆਤ ਵਿਛੜਿਆਂ ਰੂਹਾਂ ਨੂੰ ਸ਼ਰਧਾਂਜਲੀ ਨਾਲ ਹੋਵੇਗੀ। ਇਸ ਤੋਂ ਬਾਅਦ ਗਵਰਨਰ ਦੇ ਸੰਬੋਧਨ ‘ਤੇ ਧੰਨਵਾਦ ਤੇ ਬਹਿਸ ਹੋਵੇਗੀ। ਇਸ ਤੋਂ ਬਾਅਦ 2021-22 ਦੇ ਲਈ ਸਪਲੀਮੈਂਟਰੀ ਐਸਟੀਮੇਟਸ ਤੋਂ ਇਲਾਵਾ ਵੋਟ ਆਨ ਅਕਾਊਂਟ ਪੇਸ਼ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ 19 ਤਾਰੀਖ਼ ਤੋਂ ਸ਼ੁਰੂ ਹੋਇਆ ਸੀ, ਜੋਕਿ 22 ਮਾਰਚ ਤੱਕ ਚਲੇਗਾ। ਅੱਜ ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ।

Exit mobile version